ਪੰਜਾਬ ''ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Tuesday, Sep 23, 2025 - 10:17 AM (IST)

ਪੰਜਾਬ ''ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਸਾਹਨੇਵਾਲ/ਕੋਹਾੜਾ (ਜਗਰੂਪ) : ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਆਨੰਦਪੁਰ 'ਚ ਦੇਰ ਰਾਤ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਅਹਾਤੇ ਦੇ ਮਾਲਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਅਤੀਤ ਕੁਮਾਰ ਪੁੱਤਰ ਇੰਦਰਾਜ ਸਿੰਘ (36) ਵਜੋਂ ਹੋਈ ਹੈ। ਉਸ ਦੇ ਦੋ ਛੋਟੇ-ਛੋਟੇ ਬੱਚੇ ਹਨ। ਮ੍ਰਿਤਕ ਅਤੀਤ ਕੁਮਾਰ ਸਾਹਨੇਵਾਲ ਦੇ ਯੂਥ ਕਾਂਗਰਸ ਆਗੂ ਅਨੁਜ ਕੁਮਾਰ ਦਾ ਭਰਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਕੱਟੇ ਜਾਣਗੇ ਰਾਸ਼ਨ ਕਾਰਡ? CM ਮਾਨ ਨੇ ਦਿੱਤੀ ਵੱਡੀ ਅਪਡੇਟ

ਇਹ ਘਟਨਾ ਪਿੰਡ ਨੰਦਪੁਰ ਦੀ ਪੁਲੀ 'ਤੇ ਪੈਂਦੇ ਠੇਕੇ ਦੇ ਨਾਲ ਵਾਲੇ ਅਹਾਤੇ ਦੀ ਹੈ, ਜਿੱਥੇ ਕਰੀਬ ਰਾਤ 11 ਵਜੇ 2 ਨੌਜਵਾਨਾਂ ਨੇ ਅਹਾਤੇ ਤੋਂ ਕੁੱਝ ਖਾਧਾ ਅਤੇ ਜਾਣ ਲੱਗੇ। ਜਦੋਂ ਅਹਾਤਾ ਮਾਲਕ ਨੇ ਪੈਸਿਆਂ ਦੀ ਮੰਗ ਕੀਤੀ ਤਾਂ ਇਨ੍ਹਾਂ ਅਣਪਛਾਤੇ ਨੌਜਵਾਨਾਂ ਨੇ ਅਹਾਤਾ ਮਾਲਕ ਨੂੰ ਗੋਲੀ ਮਾਰ ਦਿੱਤੀ, ਜੋ ਸਿੱਧੀ ਉਸਦੇ ਦਿਲ 'ਤੇ ਲੱਗੀ। ਇਸ ਨਾਲ ਅਹਾਤਾ ਮਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਅਤੀਤ ਕੁਮਾਰ ਦੇ ਭਰਾ ਅਨੋਜ ਕੁਮਾਰ ਨੇ ਦੱਸਿਆ ਕਿ ਇਹ ਘਟਨਾ 100-200 ਰੁਪਏ ਦੀ ਨਹੀਂ ਹੈ, ਸਗੋਂ ਕਿਸੇ ਸੋਚੀ-ਸਮਝੀ ਸਾਜਿਸ਼ ਦਾ ਹਿੱਸਾ ਹੈ। ਉਧਰ ਥਾਣਾ ਪੁਲਸ ਦਾ ਕਹਿਣਾ ਕਿ 20-22 ਸਾਲ ਦੇ ਨੌਜਵਾਨ ਹਨ, ਜਿਨ੍ਹਾਂ ਨੇ ਗੋਲੀ ਮਾਰੀ ਹੈ। ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News