ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਕਾਂਗਰਸੀ ਆਗੂ ਆਸ਼ੂ ਬਾਂਗੜ ਗ੍ਰਿਫ਼ਤਾਰ
Friday, Jul 08, 2022 - 08:39 PM (IST)
ਮੋਗਾ (ਗੋਪੀ ਰਾਊਕੇ, ਆਜ਼ਾਦ) : ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਆਸ਼ੂ ਬਾਂਗੜ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਹਰਦੀਪ ਸਿੰਘ ਬਰਾੜ ਵਿਰੁੱਧ ਥਾਣਾ ਸਿਟੀ ਮੋਗਾ-1 ਵਿਖੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਕਥਿਤ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਦੂਜੇ ਪਾਸੇ ਹਲਕਾ ਇੰਚਾਰਜ ਆਸ਼ੂ ਬਾਂਗੜ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਬਦਲਾਖੋਰੀ ਦੀ ਨੀਤੀ ਤਹਿਤ ਝੂਠੇ ਮੁਕੱਦਮੇ ’ਚ ਫ਼ਸਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗਸ਼ਤ ਦੌਰਾਨ ਇਕ ਸੂਚਨਾ ਮਿਲੀ ਸੀ ਕਿ ਜੇਕਰ ਡਾ. ਆਸ਼ੂ ਬਾਂਗੜ ਅਤੇ ਹਰਦੀਪ ਸਿੰਘ ਬਰਾੜ ਨੇ ਜਾਅਲੀ ਦਸਤਾਵੇਜ਼ ਤਿਆਰ ਕਰਨ ਲਈ ਇਕ ਗਿਰੋਹ ਬਣਾਇਆ ਹੈ ਅਤੇ ਜੇਕਰ ਇਸ ਮਾਮਲੇ ਦੀ ਸਰਚ ਕੀਤੀ ਜਾਵੇ ਤਾਂ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਜਾਅਲੀ ਦਸਤਾਵੇਜ਼ ਬਰਾਮਦ ਹੋ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ
ਉਨ੍ਹਾਂ ਕਿਹਾ ਕਿ ਇਸੇ ਆਧਾਰ ’ਤੇ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਇਹ ਕਦੋਂ ਤੋਂ ਇਹ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋਂ ਮਾਮਲੇ ਦੀ ਅਸਲੀਅਤ ਸਾਹਮਣੇ ਲਿਆਂਦੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ