ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ਹਮਲਾ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
Tuesday, Feb 04, 2025 - 03:18 PM (IST)
ਜ਼ੀਰਾ : ਜ਼ੀਰਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ 'ਤੇ ਕਾਤਲਾਨਾ ਹਮਲਾ ਹੋਇਆ ਹੈ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ 'ਤੇ ਛੇ ਦੇ ਕਰੀਬ ਰਾਊਂਡ ਫਾਇਰਿੰਗ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਉਦੋਂ ਹੋਇਆ ਜਦੋਂ ਬੀਤੀ ਰਾਤ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ਵਿਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ। ਇਸ ਦੌਰਾਨ ਇਕ ਕਰੇਟਾ ਕਾਰ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਸ਼ੇਰ ਖਾਂ ਪਿੰਡ ਨੇੜੇ ਉਨ੍ਹਾਂ ਦੀ ਕਾਰ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆ। ਹਾਲਾਂਕਿ ਇਸ ਵਾਰਦਾਤ ਵਿਚ ਕੁਲਬੀਰ ਜ਼ੀਰਾ ਵਾਲ-ਵਾਲ ਬਚ ਗਏ ਅਤੇ ਵਾਰਦਾਤ ਉਪਰੰਤ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਏ।
ਇਹ ਵੀ ਪੜ੍ਹੋ : 5 ਤਾਰੀਖ਼ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, ਹਲਚਲ ਵਧੀ
ਇਸ ਉਪਰੰਤ ਉਨ੍ਹਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ। ਕੁਲਬੀਰ ਜ਼ੀਰਾ ਦੀ ਗੱਡੀ ਦਾ ਪਿੱਛਾ ਕਰ ਰਹੀ ਕਰੇਟਾ ਕਾਰ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਫਿਲਹਾਲ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਦਾ ਆਖਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਲਿਆ ਗਿਆ ਅਹਿਮ ਫੈ਼ਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e