ਕਾਂਗਰਸੀ ਆਗੂ ਔਲਖ ਤੇ ਕਲਾਕਾਰ ਤੇਜਿੰਦਰ ਕੌਰ ‘ਆਪ’ ’ਚ ਸ਼ਾਮਲ

Monday, Mar 15, 2021 - 11:47 PM (IST)

ਕਾਂਗਰਸੀ ਆਗੂ ਔਲਖ ਤੇ ਕਲਾਕਾਰ ਤੇਜਿੰਦਰ ਕੌਰ ‘ਆਪ’ ’ਚ ਸ਼ਾਮਲ

ਚੰਡੀਗੜ੍ਹ,(ਸ਼ਰਮਾ)- ਅੱਜ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਔਲਖ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਤੇਜਿੰਦਰ ਕੌਰ ਨੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਤੇਜਿੰਦਰ ਕੌਰ ਨੇ ਪੰਜਾਬੀ ਅਤੇ ਬਾਲੀਵੁੱਡ ਫ਼ਿਲਮਾਂ ਵਿਚ ਕੰਮ ਕਰਨ ਤੋਂ ਇਲਾਵਾ ਹਿੰਦੀ ਟੀਵੀ ਸੀਰੀਅਲਾਂ ਵਿਚ ਕੰਮ ਕੀਤਾ ਹੈ। ਇਸ ਮੌਕੇ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਬਦਲਾਅ ਵਜੋਂ ਦੇਖ ਰਹੇ ਹਨ। ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।


author

Bharat Thapa

Content Editor

Related News