ਕਾਂਗਰਸੀ ਆਗੂ ਬਾਲਮੁਕੰਦ ਦੀ ਸਪੋਰਟ ਸੁਖਬੀਰ ਬਾਦਲ ਨੂੰ (ਵੀਡੀਓ)

05/15/2019 12:08:25 PM

ਫਿਰੋਜ਼ਪੁਰ (ਸੰਨੀ ਚੋਪੜਾ) - ਚੋਣਾਂ ਦੇ ਇਸ ਮਾਹੌਲ 'ਚ ਸਾਰੇ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਕਾਂਗਰਸ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲਮੁਕੰਦ ਸ਼ਰਮਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਦੱਸ ਦੇਈਏ ਕਿ ਬਾਲਮੁਕੰਦ ਸ਼ਰਮਾ ਦੇ ਨਿਵਾਸ 'ਤੇ ਸੁਖਬੀਰ ਬਾਦਲ ਦੀ ਆਮਦ ਨੂੰ ਲੈ ਕੇ ਕਈ ਤਰ੍ਹਾਂ ਦੀਆ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਪਰ ਉਨ੍ਹਾਂ ਦੇ ਬੇਟੇ ਐਡਵੋਕੇਟ ਗੁਲਸ਼ਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਬਾਲਮੁਕੰਦ ਸ਼ਰਮਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਚਕਾਰ ਪੁਰਾਣੇ ਸਬੰਧ ਅਤੇ ਰਿਸ਼ਤੇ ਹਨ। ਇਨ੍ਹਾਂ ਰਿਸ਼ਤਿਆਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਬਿਮਾਰ ਚੱਲੇ ਆ ਰਹੇ ਪੰਡਤ ਬਾਲ ਮੁਕੰਦ ਸ਼ਰਮਾ ਦਾ ਹਾਲ ਚਾਲ ਪੁੱਛਣ ਅਤੇ ਅਸ਼ੀਰਵਾਦ ਲੈਣ ਲਈ ਭੇਜਿਆ ਹੈ। 

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ 'ਚ ਬਿਲਕੁਲ ਸ਼ਾਮਲ ਨਹੀਂ ਹੋਏ ਪਰ ਉਨ੍ਹਾਂ ਨੇ ਪੁਰਾਣੇ ਰਿਸ਼ਤਿਆਂ ਨੂੰ ਨਿਭਾਉਂਦੇ ਸੁਖਬੀਰ ਸਿੰਘ ਬਾਦਲ ਨੂੰ ਚੰਗੀ ਲੀਡ ਦੇ ਨਾਲ ਫਿਰੋਜ਼ਪੁਰ ਸੰਸਦੀ ਸੀਟ ਤੋਂ ਚੋਣ ਜਿੱਤਣ ਦਾ ਅਸ਼ੀਰਵਾਦ ਦਿੱਤਾ। ਐਡਵੋਕੇਟ ਗੁਲਸ਼ਨ ਮੋਂਗਾ ਨੇ ਕਿਹਾ ਕਿ ਨਿੱਜੀ ਤੌਰ 'ਤੇ ਉਹ ਸੁਖਬੀਰ ਬਾਦਲ ਦਾ ਪ੍ਰਚਾਰ ਕਰਨਗੇ, ਕਿਉਂਕਿ ਉਨ੍ਹਾਂ ਦੇ ਕੋਲ ਹੁਣ ਤੱਕ ਕਾਂਗਰਸੀ ਉਮੀਦਵਾਰ ਜਾਂ ਉਨ੍ਹਾਂ ਦਾ ਕੋਈ ਸਪੋਟਰ ਮਦਦ ਮੰਗਣ ਨਹੀਂ ਆਇਆ ਅਤੇ ਸੁਖਬੀਰ ਨੇ ਉਨ੍ਹਾਂ ਨੂੰ ਮਾਨ ਬਖਸ਼ਿਆ ਹੈ, ਇਸ ਲਈ ਸਾਡਾ ਪਰਿਵਾਰ ਵੀ ਉਨ੍ਹਾਂ ਨੂੰ ਮਾਨ ਬਖਸ਼ ਰਿਹਾ ਹੈ।

rajwinder kaur

This news is Content Editor rajwinder kaur