ਸੈਰ ਕਰਨ ਗਏ ਕਾਂਗਰਸੀ ਆਗੂ ਦੀ ਵਿਗੜੀ ਹਾਲਤ, ਇਲਾਜ ਲਈ ਲਿਜਾਂਦੇ ਸਮੇਂ ਤੋੜਿਆ ਦਮ
Sunday, Apr 12, 2020 - 05:51 PM (IST)
ਗੋਰਾਇਆ (ਮੁਨੀਸ਼)— ਇਲਾਕੇ 'ਚ ਐਤਵਾਰ ਨੂੰ ਉਸ ਸਮੇਂ ਸੋਗ ਦਾ ਮਾਹੌਲ ਦੇਖਣ ਨੂੰ ਮਿਲਿਆ ਜਦੋਂ ਸਮਾਜ ਸੇਵਕ ਅਤੇ ਕਾਂਗਰਸ ਪਾਰਟੀ ਦੇ ਨੇਤਾ ਪਿੰਡ ਘੁੜਕਾ ਦੇ 41 ਸਾਲਾ ਰੁਪਿੰਦਰ ਸਿੰਘ ਜੌਹਲ ਸੋਨੂੰ ਲੰਬੜ ਦੀ ਅਚਾਨਕ ਮੌਤ ਹੋ ਗਈ। ਰੁਪਿੰਦਰ ਸਿੰਘ ਸੋਨੂੰ ਜੋ ਰੋਜ਼ਾਨਾ ਦੀ ਤਰ੍ਹਾਂ ਅੱਜ ਆਪਣੇ ਸਾਥੀਆਂ ਨਾਲ ਤੜਕੇ ਸੈਰ ਕਰਨ ਲਈ ਘਰੋਂ ਗਏ ਸਨ। ਰਸਤੇ 'ਚ ਉਸ ਦੇ ਛਾਤੀ 'ਚ ਦਰਦ ਹੋਣ ਲੱਗੀ, ਜਿਸ ਨੂੰ ਪਹਿਲਾਂ ਫਗਵਾੜਾ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਡੀ. ਐੱਮ. ਸੀ. ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨਿਹੰਗਾਂ ਦੇ ਹਮਲੇ ਨੂੰ ਭਗਵੰਤ ਮਾਨ ਨੇ ਦੱਸਿਆ ਸ਼ਰਮਨਾਕ, ਸਰਕਾਰ ਤੋਂ ਕੀਤੀ ਇਹ ਮੰਗ
ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਕਾਂਗਰਸੀ ਆਗੂ ਦੀਪਕ ਸ਼ਰਮਾ ਦੀ ਲੋਕਾਂ ਨੂੰ ਖਾਸ ਅਪੀਲ
ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਨੇ ਫੜੀ ਤੇਜ਼ੀ, 3 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ, ਗਿਣਤੀ 22 ਤੱਕ ਪਹੁੰਚੀ
ਮੌਤ ਹੋਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਸ ਪ੍ਰਸ਼ਾਸਨ ਸਿਆਸੀ ਪਾਰਟੀਆਂ ਦੇ ਨੇਤਾ ਉਨ੍ਹਾਂ ਦੇ ਪਿੰਡ ਪਹੁੰਚੇ। ਜਿਨ੍ਹਾਂ 'ਚ ਐੱਸ. ਐੱਸ. ਪੀ. ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਜਿਨ੍ਹਾਂ ਦੇ ਇਨ੍ਹਾਂ ਨਾਲ ਪਰਿਵਾਰਕ ਸੰਬੰਧ ਹਨ, ਉਨ੍ਹਾਂ ਵੱਲੋਂ ਰੁਪਿੰਦਰ ਸਿੰਘ ਜੌਹਲ ਦੀ ਅਰਥੀ ਨੂੰ ਕੰਧਾ ਦੇਣ ਦੇ ਨਾਲ-ਨਾਲ ਪਰਿਵਾਰ ਨਾਲ ਦੁੱਖ ਸਾਂਝਾ ਵੀ ਕੀਤਾ। ਇਸ ਤੋਂ ਇਲਾਵਾ ਲੋਕ ਸਭਾ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਚੌਧਰੀ ਵਿਕਰਮਜੀਤ ਸਿੰਘ ਨੇ ਕਿਹਾ ਕਿ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਹੀ ਕਾਂਗਰਸ ਪਾਰਟੀ ਅਤੇ ਇਲਾਕੇ ਨੂੰ ਵੀ ਇਕ ਵੱਡਾ ਘਾਟਾ ਪਿਆ ਹੈ, ਜਿਸ ਨੇ ਛੋਟੀ ਹੀ ਉਮਰ 'ਚ ਇਲਾਕੇ 'ਚ ਆਪਣੀ ਵੱਡੀ ਪਛਾਣ ਬਣਾਈ ਹੈ।
ਇਹ ਵੀ ਪੜ੍ਹੋ : ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ
ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਇਸ ਮੌਕੇ ਐੱਸ. ਪੀ. ਡੀ. ਸਰਬਜੀਤ ਸਿੰਘ ਬਾਹੀਆ, ਐੱਸ. ਐੱਚ. ਓ. ਗੋਰਾਇਆ ਕੇਵਲ ਸਿੰਘ, ਐੱਸ. ਐੱਚ. ਓ. ਬਿਲਗਾ ਸੁਰਜੀਤ ਸਿੰਘ ਪੱਡਾ, ਐੱਸ. ਐੱਚ. ਓ. ਨੂਰਮਹਿਲ ਜਤਿੰਦਰ ਸਿੰਘ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸੰਧੂ, ਚੇਅਰਮੈਨ ਦਾਰਾ ਸਿੰਘ ਰਾਏ, ਬਲਾਕ ਪ੍ਰਧਾਨ ਰਾਕੇਸ਼ ਦੁੱਗਲ, ਬਲਾਕ ਚੇਅਰਪਰਸਨ ਰਜਿੰਦਰ ਕੌਰ, ਜਸਵੀਰ ਸਿੰਘ ਰੁੜਕਾ, ਜਸਵਿੰਦਰ ਸਿੰਘ ਮੰਗਾ, ਦਲਵੀਰ ਸਿੰਘ ਮਾਣਕੂ ਅਤੇ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ : ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ
ਇਹ ਵੀ ਪੜ੍ਹੋ : ਏ. ਐੱਸ. ਆਈ. ਦਾ ਹੱਥ ਵੱਢਣ ਤੋਂ ਬਾਅਦ ਪੁਲਸ ਦੀ ਨਿਹੰਗਾਂ 'ਤੇ ਕਾਰਵਾਈ, ਗੋਲੀਬਾਰੀ ਪਿੱਛੋਂ 7 ਗ੍ਰਿਫਤਾਰ