ਪਟਿਆਲਾ : ਕਾਂਗਰਸੀ ਨੇਤਾ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ (ਵੀਡੀਓ)
Saturday, Nov 03, 2018 - 03:50 PM (IST)
ਪਟਿਆਲਾ (ਰਾਹੁਲ) : ਬੀਤੀ ਦੇਰ ਰਾਤ ਪਟਿਆਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਕਾਂਗਰਸੀ ਨੇਤਾ ਗੁਰਕੀਰਤ ਸਿੰਘ ਥੂਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ-ਸੰਗਰੂਰ ਹਾਈਵੇਅ 'ਤੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਨਾਭਾ ਬਲਾਕ ਦੇ ਪਿੰਡ ਥੂਹੀ ਦੇ ਰਹਿਣ ਵਾਲੇ ਗੁਰਕੀਰਤ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਾਰਟੀ 'ਚ ਸੋਗ ਛਾ ਗਿਆ ਹੈ।
