ਕਾਂਗਰਸ ਦੇ ਐੱਸ.ਸੀ. ਵਿੰਗ ਬਲਾਕ ਪ੍ਰਧਾਨ ਵੱਡੇ ਕਾਫ਼ਲੇ ਸਣੇ ''ਆਪ'' ਵਿਚ ਸ਼ਾਮਲ

Monday, Sep 01, 2025 - 04:53 PM (IST)

ਕਾਂਗਰਸ ਦੇ ਐੱਸ.ਸੀ. ਵਿੰਗ ਬਲਾਕ ਪ੍ਰਧਾਨ ਵੱਡੇ ਕਾਫ਼ਲੇ ਸਣੇ ''ਆਪ'' ਵਿਚ ਸ਼ਾਮਲ

ਮਹਿਲ ਕਲਾਂ (ਹਮੀਦੀ)– ਪਿੰਡ ਸੱਦੋਵਾਲ ਵਿਖੇ ਅੱਜ ਆਮ ਆਦਮੀ ਪਾਰਟੀ ਨੂੰ ਵੱਡੀ ਹੌਂਸਲਾ ਅਫ਼ਜ਼ਾਈ ਮਿਲੀ, ਜਦੋਂ ਸਰਪੰਚ ਤੇਜਿੰਦਰ ਸਿੰਘ ਸਰਾਂ ਦੀ ਪ੍ਰੇਰਨਾ ਸਦਕਾ ਕਾਂਗਰਸ ਦੀ ਐੱਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੱਦੋਵਾਲ ਅਤੇ ਭਾਨ ਸਿੰਘ ਨੇ ਆਪਣੇ ਵੱਡੇ ਕਾਫਲੇ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸਮਾਗਮ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿਚ ਹੋਇਆ। 

ਇਹ ਖ਼ਬਰ ਵੀ ਪੜ੍ਹੋ - 'ਘਰਾਂ ਤੋਂ ਬਾਹਰ ਨਾ ਨਿਕਲਣ ਲੋਕ...!' ਟ੍ਰੈਫ਼ਿਕ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ-ਹਿਤ ਅਤੇ ਵਿਕਾਸ ਲਈ ਕੀਤੇ ਗਏ ਕੰਮਾਂ ਨੇ ਲੋਕਾਂ ਦੇ ਦਿਲਾਂ ਵਿਚ ਭਰੋਸਾ ਪੈਦਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਦਰਸ਼ਨ ਸਿੰਘ ਸੱਦੋਵਾਲ ਨੂੰ ਆਮ ਆਦਮੀ ਪਾਰਟੀ ਦੀ ਐੱਸ.ਸੀ. ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ। 

ਇਸ ਮੌਕੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਦਰਸ਼ਨ ਸਿੰਘ ਸੱਦੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਐੱਸ.ਸੀ. ਵਰਕਰਾਂ ਨੂੰ ਨਾ ਤਾਂ ਮਾਣ-ਸਨਮਾਨ ਮਿਲਦਾ ਸੀ, ਸਗੋਂ ਉਨ੍ਹਾਂ ਨਾਲ ਜ਼ਲੀਲ ਕਰਨ ਵਾਲਾ ਸਲੂਕ ਹੁੰਦਾ ਸੀ। ਇਸ ਕਾਰਨ ਉਨ੍ਹਾਂ ਨੇ ਭਾਨ ਸਿੰਘ ਸਮੇਤ ਕਾਫਲੇ ਨਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਐੱਸ.ਸੀ. ਵਿੰਗ ਦੇ ਨਵੇਂ ਬਲਾਕ ਪ੍ਰਧਾਨ ਵਜੋਂ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ ਅਤੇ ਵਰਗ ਨਾਲ ਸਬੰਧਿਤ ਵਰਕਰਾਂ ਨੂੰ ਮੀਟਿੰਗਾਂ ਰਾਹੀਂ ਹੋਰ ਜੁੜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪੁਨੀਤ ਸਿੰਘ ਮਾਨ ਗਹਿਲ, ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸੰਭੂ, ਅਰੁਣ ਕੁਮਾਰ ਬਾਂਸਲ, ਗੁਰਪ੍ਰੀਤ ਸਿੰਘ ਗੋਪੀ ਗਾਗੇਵਾਲ, ਨਿਰਮਲ ਸਿੰਘ ਨਿੰਮਾ ਛੀਨੀਵਾਲ, ਅੰਤਪਾਲ ਸਿੰਘ ਗਹਿਲ, ਸਰਪੰਚ ਲਖਬੀਰ ਸਿੰਘ ਮੂੰਮ, ਪੰਚ ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ, ਜਗਸੀਰ ਸਿੰਘ, ਜਸਬੀਰ ਸਿੰਘ, ਬੂਟਾ ਸਿੰਘ, ਲਛਮਣ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਬੱਲੀ, ਗੁਰਦੀਪ ਸਿੰਘ ਸੋਢਾ ਸਮੇਤ ਹੋਰ ਕਈ ਵਰਕਰ ਅਤੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News