''ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ ''ਚ ਪਹੁੰਚੇ ਰਾਜਾ ਵੜਿੰਗ

Friday, Apr 03, 2026 - 06:47 PM (IST)

''ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ ''ਚ ਪਹੁੰਚੇ ਰਾਜਾ ਵੜਿੰਗ

ਬਠਿੰਡਾ (ਵੈੱਬ ਡੈਸਕ)- ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਸੋਨੀਪਤ ਵਿਚ ਬੀਤੇ ਦਿਨ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਗੱਡੀ ਡਰਾਈਵਰ ਦੀ ਵੀ ਮੌਤ ਹੋ ਗਈ ਸੀ। ਖੁਸ਼ਬਾਜ਼ ਸਿੰਘ ਜਟਾਣਾ ਨੂੰ ਅੱਜ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ ਸਬੰਧੀਆਂ ਨੇ ਭਿੱਜੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਜਟਾਣਾ ਦੇ ਅੰਤਿਮ ਸੰਸਕਾਰ ਮੌਕੇ ਅਜਿਹਾ ਜਨ ਸੈਲਾਬ ਵੇਖਣ ਨੂੰ ਮਿਲਿਆ, ਜੋ ਇਲਾਕੇ ਦੇ ਲੋਕਾਂ ਮੁਤਾਬਕ ਪਹਿਲਾਂ ਕਦੇ ਨਹੀਂ ਵੇਖਿਆ ਗਿਆ। 

ਇਸ ਮੌਕੇ ਖੁਸ਼ਬਾਜ਼ ਜਟਾਣਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਰਾਜਾ ਵੜਿੰਗ ਨੇ ਕਿਹਾ ਕਿ ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ। ਅਣਹੋਣੀ ਟਲਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੀ ਸੂਚਨਾ ਪਾ ਕੇ ਮੈਂ ਰਾਤ ਨੂੰ ਸੋਨੀਪਤ ਪਹੁੰਚ ਗਿਆ ਸੀ। ਜਿਹੋ-ਜਿਹਾ ਹਾਦਸਾ ਸੀ, ਉਸ ਨੂੰ ਸਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਹਾਦਸੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਟਾਣਾ ਦੀ ਖੜ੍ਹੀ ਗੱਡੀ ਵਿਚ ਟੱਰਕ ਚਾਲਕ ਨੇ ਪਿੱਛੋਂ ਆ ਕੇ ਟੱਕਰ ਮਾਰੀ ਅਤੇ ਫਿਰ ਜਦੋਂ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਟਰੱਕ ਚਾਲਕ ਜਟਾਣਾ ਨੂੰ ਕਾਫ਼ੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ। ਉਨ੍ਹਾਂ ਕਿਹਾ ਕਿ ਰਾਤ ਵੇਲੇ ਅਸੀਂ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਵੀਡੀਓਗ੍ਰਾਫ਼ੀ ਵਿਚ ਪੋਸਟਮਾਰਟਮ ਕੀਤਾ ਗਿਆ ਅਤੇ ਰਾਤ ਇਕ ਵਜੇ ਅਸੀਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਲੈ ਕੇ ਬਠਿੰਡਾ ਲਈ ਰਵਾਨਾ ਹੋਏ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ

PunjabKesari

ਭਾਵੁਕ ਹੁੰਦੇ ਰਾਜਾ ਵੜਿੰਗ ਨੇ ਕਿਹਾ ਕਿ ਰੱਬ ਦੇ ਘਰ ਦਾ ਕਿਸੇ ਨੂੰ ਕੁਝ ਪਤਾ ਨਹੀਂ। ਬੰਦਾ ਪਲਾਨਿੰਗ ਕੁਝ ਕਰਦਾ ਹੈ ਪਰ ਹੋ ਕੁਝ ਹੋਰ ਜਾਂਦਾ ਹੈ। ਜਟਾਣਾ ਇਕ ਬਹੁਤ ਹੀ ਚੰਗੇ ਆਗੂ ਸਨ। ਸਟੂਡੈਂਟ ਪਾਲੀਟਿਕਸ ਵਿਚੋਂ ਨਿਕਲ ਕੇ ਆਏ ਸਨ। ਤਲਵੰਡੀ ਸਾਬੋ ਦੇ ਲੋਕਾਂ ਨਾਲ ਉਨ੍ਹਾਂ ਦਾ ਬੇਹੱਦ ਪਿਆਰ ਸੀ। ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ। ਮੈਂ ਸਮਝਦਾ ਹਾਂ ਕਿ ਜਟਾਣਾ ਸਾਬ੍ਹ ਦੇ ਚਲੇ ਜਾਣ ਨਾਲ ਕਾਂਗਰਸ ਦੀ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ

PunjabKesari

ਕਾਂਗਰਸ ਦੇ ਦਿੱਗਜ਼ ਨੇਤਾ ਰਹੇ ਹਾਜ਼ਰ

ਇਸ ਮੌਕੇ ਕਾਂਗਰਸ ਦੇ ਕਈ ਦਿੱਗਜ ਨੇਤਾ ਵੀ ਹਾਜ਼ਰ ਰਹੇ, ਜਿਨ੍ਹਾਂ ‘ਚ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ, ਲੁਧਿਆਣਾ ਤੋਂ ਆਸ਼ੂ, ਇੰਦਰਜੀਤ ਮੋਫਰ, ਗੁਰਪ੍ਰੀਤ ਸਿੰਘ ਕਾਂਗੜ, ਵਿਜੇਇੰਦਰ ਸਿੰਗਲਾ, ਕੈਪਟਨ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਸਾਬਕਾ ਕਾਨੂੰਨ ਮੰਤਰੀ ਚਿਰੰਜੀ ਲਾਲ ਗਰਗ ਸਮੇਤ ਹੋਰ ਕਈ ਆਗੂ ਸ਼ਾਮਲ ਸਨ। ਦਿੱਲੀ ਦਰਬਾਰ ਤੋਂ ਵੀ ਕਾਂਗਰਸ ਨੇਤਾ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਇਹ ਵੀ ਪੜ੍ਹੋ: ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News