ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਵੈਸ਼ਣੋ ਦੇਵੀ ਤੋਂ ਪਰਤ ਰਿਹਾ ਸੀ ਪਰਿਵਾਰ

Sunday, Jul 17, 2022 - 06:52 PM (IST)

ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਵੈਸ਼ਣੋ ਦੇਵੀ ਤੋਂ ਪਰਤ ਰਿਹਾ ਸੀ ਪਰਿਵਾਰ

ਜਲੰਧਰ/ਮੁਕੇਰੀਆਂ (ਬਲਬੀਰ)— ਸਾਬਕਾ ਕਾਂਗਰਸੀ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਮਿੰਟੂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ’ਚ ਉਨ੍ਹਾਂ ਦੀ ਧੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਇਹ ਹਾਦਸਾ ਮੁਕੇਰੀਆਂ ਤੋਂ ਇਕ ਕਿਲੋਮੀਟਰ ਪਹਿਲਾਂ ਕੌਮੀ ਮਾਰਗ ਜਲੰਧਰ-ਪਠਾਨਕੋਟ ’ਤੇ ਸਥਿਤ ਕਾਲਾ ਮੰਜ-ਫੁਵਾਰਾ ਚੌਂਕ ਨੇੜੇ ਵਾਪਰਿਆ। 

PunjabKesari

ਜਾਣਕਾਰੀ ਮੁਤਾਬਕ ਨਿਊ ਵਿਜੇ ਨਗਰ ਦੇ ਰਹਿਣ ਵਾਲੇ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਆਪਣੇ ਛੋਟੇ ਬੇਟੇ ਸੁਮਿਤ, ਬੇਟੀ, ਜਵਾਈ ਅਤੇ ਹੋਰਾਂ ਨਾਲ ਮਾਤਾ ਵੈਸ਼ਣੋ ਦੇਵੀ ਮੱਥਾ ਟੇਕਣ ਗਏ ਹੋਏ ਸਨ। ਵੈਸ਼ਣੋ ਦੇਵੀ ਤੋਂ ਵਾਪਸ ਪਰਤਦੇ ਸਮੇਂ ਐਤਵਾਰ ਸਵੇਰੇ ਕਰੀਬ 7 ਵਜੇ ਮੁਕੇਰੀਆਂ ਨੇੜੇ ਉਨ੍ਹਾਂ ਦੀ ਫਾਰਚਿਊਨਰ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਨੂੰ ਪਿੱਛੇ ਤੋਂ ਟਰੱਕ ਨੇ ਟੱਕਰ ਮਾਰੀ ਅਤੇ ਕਾਰ ਅੱਗੇ ਕਿਸੇ ਹੋਰ ਕਾਰ ਦੇ ਨਾਲ ਟੱਕਰਾ ਗਈ। ਗੁਰਵਿੰਦਰ ਕੌਰ ਪਿੱਛੇ ਬੈਠੇ ਹੋਏ ਹਨ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਭਗਵੰਤ ਮਾਨ ਨੇ ਪਵਿੱਤਰ ਵੇਈਂ ਦਾ ਕੀਤਾ ਦੌਰਾ, ਛਕਿਆ ਜਲ

PunjabKesari

ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਜਸਵੀਰ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਗੁਰਵਿੰਦਰ ਦੀ ਮੌਤ ਹੋ ਗਈ। ਗੰਭੀਰ ਰੂਪ ਨਾਲ ਜ਼ਖ਼ਮੀ ਅਮਨਪ੍ਰੀਤ ਕੌਰ ਪਤਨੀ ਤੇਜਵੀਰ ਸਿੰਘ ਅਤੇ ਪਰਨੀਤ ਕੌਰ ਪੁੱਤਰੀ ਤੇਜਵੀਰ ਸਿੰਘ ਨੂੰ ਲੁਧਿਆਣਾ ਵਿਖੇ ਡੀ. ਐੱਮ. ਸੀ. ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਮਿੰਟੂ ਦੀ ਬੇਟੀ ਦੇ ਸਿਰ ’ਚ ਸੱਟ ਲੱਗੀ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨਾਂ ਨੂੰ ਬਣਾਇਆ ਬੰਧਕ, ਪਰਿਵਾਰ ਨੂੰ ਵੀਡੀਓ ਭੇਜ ਸੁਣਾਈ ਦੁੱਖ਼ ਭਰੀ ਦਾਸਤਾਨ

PunjabKesari

PunjabKesari

ਇਹ ਵੀ ਪੜ੍ਹੋ: 3 ਪਿਸਤੌਲਾਂ ਤੇ 6 ਜ਼ਿੰਦਾ ਰੌਂਦ ਸਣੇ 1 ਨੌਜਵਾਨ ਗ੍ਰਿਫ਼ਤਾਰ, ਵੱਡੀ ਵਾਰਦਾਤ ਲਈ ਗੈਂਗਸਟਰਾਂ ਨੂੰ ਕਰਨੇ ਸੀ ਸਪਲਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News