ਕਾਂਗਰਸੀ ਆਗੂ ''ਤੇ ''ਲਾਰੈਂਸ ਬਿਸ਼ਨੋਈ'' ਗੈਂਗ ਨੇ ਚਲਾਈਆਂ ਗੋਲੀਆਂ, ਫੇਸਬੁੱਕ ''ਤੇ ਲਈ ਕਤਲ ਦੀ ਜ਼ਿੰਮੇਵਾਰੀ
Friday, Feb 19, 2021 - 09:28 AM (IST)
ਫਰੀਦਕੋਟ : ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪਰਿਸ਼ਦ ਕਾਂਗਰਸ ਗੁਰਲਾਲ ਭਲਵਾਨ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਲਾਰੈਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ 'ਤੇ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ 'ਤੇ ਲਿਖਿਆ ਹੈ ਕਿ ਫਰੀਦਕੋਟ 'ਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਮੈਂ (ਬਿਸ਼ਨੋਈ) ਅਤੇ ਗੋਲਡੀ ਬਰਾੜ ਲੈਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸ ਦੀ ਜਿੱਤ 'ਤੇ ਖਾਮੋਸ਼ 'ਨਵਜੋਤ ਸਿੱਧੂ', ਸਿਆਸੀ ਗਲਿਆਰਿਆਂ 'ਚ ਛਿੜੀ ਚਰਚਾ
ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਗੁਰਲਾਲ ਨੂੰ ਕਈ ਵਾਰ ਸਮਝਾਇਆ ਕਿ ਉਹ ਆਪਣੇ ਕੰਮ ਨਾਲ ਮਤਲਬ ਰੱਖੇ ਪਰ ਹਰ ਕਿਸੇ ਨੂੰ ਸ਼ਬਦਾਂ 'ਚ ਸਮਝਾਇਆ ਨਹੀਂ ਜਾ ਸਕਦਾ। ਸਾਡੇ ਭਰਾ ਗੁਰਲਾਲ ਬਰਾੜ ਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਪਰ ਸਿਰਫ ਹਵਾਬਾਜ਼ੀ ਖ਼ਾਤਰ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਜਦੋਂ ਤੱਕ ਗੁਰਲਾਲ ਭਰਾ ਦਾ ਬਦਲਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਨਾ ਹੀ ਜਿਊਂਗਾ ਅਤੇ ਨਾ ਹੀ ਜਿਊਣ ਦੇਵਾਂਗਾ।
ਇਹ ਵੀ ਪੜ੍ਹੋ : ਮੋਹਾਲੀ 'ਚ 'ਕਾਂਗਰਸ' ਨੂੰ ਮਿਲੀ ਹੂੰਝਾਫੇਰ ਜਿੱਤ, ਅਕਾਲੀ-ਭਾਜਪਾ ਦਾ ਨਹੀਂ ਖੁੱਲ੍ਹਿਆ ਖਾਤਾ
ਜ਼ਿਕਰਯੋਗ ਹੈ ਕਿ ਗੁਰਲਾਲ ਭਲਵਾਨ ਦਾ ਬੀਤੇ ਦਿਨ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ ਸਥਾਨਕ ਜੁਬਲੀ ਸਿਨੇਮਾ ਚੌਂਕ ਤੋਂ ਥੋੜ੍ਹੀ ਹੀ ਦੂਰ ਇਕ ਇਮੀਗ੍ਰੇਸ਼ਨ ਸੈਂਟਰ 'ਚੋਂ ਬਾਹਰ ਆ ਰਿਹਾ ਸੀ। ਕਾਤਲ ਇਸ ਘਟਨਾ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪਹਿਲੀ ਤੋਂ ਬਾਰ੍ਹਵੀਂ ਜਮਾਤ ਤਕ ਦੇ ਅਧਿਆਪਕ ਬਣਨ ਲਈ ਇਹ ਟੈਸਟ ਪਾਸ ਕਰਨਾ ਹੋਵੇਗਾ ਲਾਜ਼ਮੀ
ਘਟਨਾ ਤੋਂ ਬਾਅਦ ਗੁਰਲਾਲ ਭਲਵਾਨ ਜ਼ਖਮੀ ਹਾਲਤ 'ਚ ਹੇਠਾਂ ਡਿੱਗ ਪਿਆ ਤਾਂ ਮੌਕੇ 'ਤੇ ਇਕੱਠੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਨੋਟ : ਪੰਜਾਬ 'ਚ ਸ਼ਰੇਆਮ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਸਬੰਧੀ ਕੀ ਹੈ ਤੁਹਾਡੀ ਰਾਏ