ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਆਗੂ ਪਰਗਟ ਸਿੰਘ ਨੇ ਪਾਈ ਵੋਟ (ਵੀਡੀਓ)

Wednesday, May 10, 2023 - 01:51 PM (IST)

ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਆਗੂ ਪਰਗਟ ਸਿੰਘ ਨੇ ਪਾਈ ਵੋਟ (ਵੀਡੀਓ)

ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸੇ ਦਰਮਿਆਨ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਇਕ ਸਾਲ ਦੀ ਕਾਰਗੁਜ਼ਾਰੀ ਦੌਰਾਨ ਜਲੰਧਰ ’ਚ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਕਦੇ ਪੰਜਾਬ ਵਿਚ ਨਹੀਂ ਹੋਇਆ ਜਿਹੋ ਜਿਹੀ ਗੁੰਡਾਗਰਦੀ ਆਮ ਆਦਮੀ ਪਾਰਟੀ ਕਰ ਰਹੀ ਹੈ। ਦੋਆਬੇ ਦੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੇਖ ਕੇ ਹੀ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਜੇਕਰ 15 ਮਹੀਨਿਆਂ ਵਿਚ ਆਪ ਸਰਕਾਰ ਨੇ ਇੱਟ ਵੀ ਲਗਾਈ ਹੋਵੇ ਤਾਂ ਲੋਕਾਂ ਨੂੰ 'ਆਪ' ਨੂੰ ਵੋਟ ਪਾਉਣੀ ਚਾਹੀਦੀ ਹੈ। ਲੋਕਾਂ ਦੀ ਸੁਵਿਧਾ ਲਈ ਉਨ੍ਹਾਂ ਨੇ ਜਲੰਧਰ ਵਿਚ ਇਕ ਵੀ ਇੱਟ ਨਹੀਂ ਲਗਵਾਈ। 

 

ਜ਼ਿਕਰਯੋਗ ਹੈ ਕਿ ਅੱਜ ਸਵੇਰੇ 8 ਵਜੇ ਤੋਂ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ। ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ 'ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ Live Update: ਸ਼ੁਰੂ ਹੋਈ ਵੋਟਿੰਗ, 19 ਉਮੀਦਵਾਰ ਚੋਣ ਮੈਦਾਨ 'ਚ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News