ਕੈਪਟਨ ਅਮਰਿੰਦਰ ਨੂੰ ਨਵੀਂ ਦਿੱਲੀ ''ਚ ਮਿਲੇ ਕਾਂਗਰਸੀ ਆਗੂ ਪਵਨ ਦੀਵਾਨ

Sunday, Jul 23, 2017 - 11:04 AM (IST)

ਕੈਪਟਨ ਅਮਰਿੰਦਰ ਨੂੰ ਨਵੀਂ ਦਿੱਲੀ ''ਚ ਮਿਲੇ ਕਾਂਗਰਸੀ ਆਗੂ ਪਵਨ ਦੀਵਾਨ

ਲੁਧਿਆਣਾ - ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਦੇਸ਼ ਜਨਰਲ ਸਕੱਤਰ ਪਵਨ ਦੀਵਾਨ ਨੇ ਨਵੀਂ ਦਿੱਲੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇ ਨਾਲ ਬੈਠਕ ਦੌਰਾਨ ਦੀਵਾਨ ਨੇ ਰਾਜ ਦੇ ਸਰਵਪੱਖੀ ਵਿਕਾਸ ਹਿੱਤ ਲਏ ਗਏ ਫੈਸਲਿਆਂ ਦੇ ਲਈ ਕੈਪਟਨ ਅਮਰਿੰਦਰ ਦਾ ਧੰਨਵਾਦ ਕੀਤਾ। ਦੀਵਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਦਰ 'ਤੇ ਬਿਜਲੀ ਦੇਣ ਦਾ ਫੈਸਲਾ, ਬੀਮਾਰ ਉਦਯੋਗਾਂ ਨੂੰ ਮੁੜ ਪੈਰਾਂ 'ਤੇ ਖੜ੍ਹੇ ਕਰਨ ਦੀ ਦਿਸ਼ਾ 'ਚ ਇਕ ਅਹਿਮ ਫੈਸਲਾ ਹੈ। ਉਨ੍ਹਾਂ ਨੇ ਰਾਜ ਦੇ ਸਾਰੇ ਇਲਾਕਿਆਂ ਵਿਚ ਸਰਕਾਰ ਨੂੰ ਮਿਲ ਰਹੇ ਹਾਂ ਪੱਖੀ ਰਿਸਪਾਂਸ ਸਬੰਧੀ ਕੈਪਟਨ ਅਮਰਿੰਦਰ ਨੂੰ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਨੂੰ ਦੱਸਿਆ ਕਿ 24 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ, ਕਈ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗੀ। ਦੀਵਾਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕਾਂਗਰਸ ਸਰਕਾਰ ਦੇ ਪਹਿਲੇ ਬਜਟ 'ਚ ਸਮਾਜ ਦੇ ਸਾਰੇ ਵਰਗਾਂ ਦੇ ਕਲਿਆਣ ਹਿੱਤ ਕਦਮ ਚੁੱਕੇ ਗਏ ਹਨ।


Related News