ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੀ ਤਰੱਕੀ ਰੋਕਣ ਲਈ ਬੰਦ ਕੀਤੀ ਅਟਾਰੀ ਸਰਹੱਦ

01/21/2024 1:16:44 PM

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ। ਸਾਰੇ ਸੂਬੇ ਤਰੱਕੀ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਬੰਦਰਗਾਹਾਂ ਹਨ। ਸਾਡੇ ਕੋਲ ਸਿਰਫ਼ ਅਟਾਰੀ-ਵਾਹਗਾ ਸਰਹੱਦ ਬੰਦਰਗਾਹ ਸੀ ਪਰ ਪੰਜਾਬ ਦੀ ਤਰੱਕੀ ਨੂੰ ਰੋਕਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਅੰਤਰਰਾਸ਼ਟਰੀ ਵਪਾਰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਬਾਜਵਾ ਅਟਾਰੀ-ਵਾਹਗਾ ਸਰਹੱਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਘੇਰ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਜੇਕਰ ਦੋਹਾਂ ਦੇਸ਼ਾਂ ਵਿਚਾਲੇ ਵਪਾਰ ਸਥਾਪਿਤ ਹੋ ਜਾਵੇ ਤਾਂ ਆਪਣੇ ਆਪ ਸ਼ਾਂਤੀ ਸਥਾਪਿਤ ਹੋ ਜਾਵੇਗੀ। ਵਧਦੀ ਬੇਰੁਜ਼ਗਾਰੀ ਕਾਰਨ ਹੁਣ ਪੰਜਾਬ ਦੇ ਨੌਜਵਾਨਾਂ ਕੋਲ ਆਪਣੀ ਜ਼ਮੀਨ-ਜਾਇਦਾਦ ਵੇਚ ਕੇ ਵਿਦੇਸ਼ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਡੇ ਕੋਲ ਡਰਾਈ ਪੋਰਟ ਸੀ, ਪੁਰਾਣਾ ਵਪਾਰਕ ਰਸਤਾ ਸੀ, ਜੋ ਮੱਧ ਏਸ਼ੀਆ ਤੱਕ ਜਾਂਦਾ ਹੈ। ਅੰਮ੍ਰਿਤਸਰ, ਲਾਹੌਰ ਤੋਂ ਅਫਗਾਨਿਸਤਾਨ ਰਾਹੀਂ ਪੇਸ਼ਾਵਰ ਜਾਂਦਾ ਹੈ, ਜਿਸ ਨੂੰ ਰੋਕ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਐਕਸ ਅਕਾਊਂਟ 'ਤੇ ਮਾਨ ਸਰਕਾਰ ਬਾਰੇ ਲਿਖੀ ਪੋਸਟ

ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਸਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰਦਿਆਂ ਲਿਖਿਆ ਕਿ ਮੈਂ ਇੱਥੇ ਦੁਹਰਾਉਂਦਾ ਹਾਂ ਕਿ ਮੁੱਖ ਮੰਤਰੀ ਮਾਨ ਕਦੇ ਵੀ ਸੂਬੇ ਦੀ ਆਰਥਿਕਤਾ ਨੂੰ ਸੁਚਾਰੂ ਬਣਾਉਣ ਲਈ ਈਮਾਨਦਾਰ ਨਹੀਂ ਰਹੇ। ਮਾਨ ਮੌਜੂਦਾ ਨਿਵੇਸ਼ਕਾਂ ਨੂੰ ਬਚਾਉਣ ਦਾ ਪ੍ਰਬੰਧ ਵੀ ਨਹੀਂ ਕਰ ਸਕੇ। ਉਹ ਪੰਜਾਬ 'ਚ ਅਜਿਹਾ ਮਾਹੌਲ ਸਿਰਜਣ 'ਚ ਬੁਰੀ ਤਰ੍ਹਾਂ ਅਸਫ਼ਲ ਰਹੇ, ਜੋ ਉੱਦਮੀਆਂ ਅਤੇ ਉਦਯੋਗਪਤੀਆਂ ਲਈ ਢੁਕਵਾਂ ਹੋਵੇ। ਇਸ ਤੋਂ ਇਲਾਵਾ ਇਕ ਹੋਰ ਟਵੀਟ 'ਚ ਲਿਖਿਆ ਕਿ ਇੱਕ ਤਾਜ਼ਾ ਅਧਿਐਨ ਨੇ ਸਰਕਾਰ ਦੀ ਪੋਲ ਖੋਲ੍ਹ ਦਿੱਤੀ ਹੈ। ਵਿੱਤੀ ਸਾਲ 2022-23 'ਚ ਪੰਜਾਬ ਦਾ ਨਿਵੇਸ਼ 85 ਫੀਸਦੀ ਘਟਿਆ ਹੈ। ਜਦੋਂ ਕਿ ਕਾਂਗਰਸ ਸਰਕਾਰ ਦੇ ਪਿਛਲੇ ਵਿੱਤੀ ਸਾਲ 2021-22 ਵਿੱਚ ਨਿਵੇਸ਼ ਵਧਿਆ-ਫੁੱਲ ਰਿਹਾ ਸੀ।

ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan