ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

Monday, Oct 02, 2023 - 01:41 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ (ਵੈੱਬ ਡੈਸਕ)- ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ, ਜਿਥੇ ਉਨ੍ਹਾਂ ਨੇ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ।  ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਸੀ, ਜਿਥੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਮੁਤਾਬਕ ਇਸ ਦੌਰਾਨ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਰਹਿਣਗੇ। ਇਹ ਦੌਰਾ ਉਨ੍ਹਾਂ ਦਾ ਨਿੱਜੀ ਦੱਸਿਆ ਜਾ ਰਿਹਾ ਹੈ ਤੇ ਉਹ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ।

ਇਹ ਵੀ ਪੜ੍ਹੋ-   ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਦੱਸਿਆ ਇਹ ਕਾਰਨ

PunjabKesari

ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਮੁਤਾਬਕ ਰਾਹੁਲ ਗਾਂਧੀ ਦਾ ਇਹ ਨਿੱਜੀ ਦੌਰਾ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਜਾਂ ਮੀਟਿੰਗ ਨਹੀਂ ਰੱਖੀ ਗਈ ਹੈ। ਰਾਹੁਲ ਗਾਂਧੀ ਨੇ ਆਪਣੀ ਨਿੱਜੀ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਕਰਨ ਦੀ ਇੱਛਾ ਪ੍ਰਗਟ ਕੀਤੀ, ਜਿਸ 'ਚ ਉਹ ਭਾਂਡਿਆਂ ਦੀ ਸੇਵਾ ਵੀ ਕਰ ਸਕਦੇ ਹਨ।

PunjabKesari

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ ਸਾਹਮਣੇ ਆਉਣ 'ਤੇ ਉੱਡੇ ਹੋਸ਼

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News