ਆਪਣੀ ਸਰਕਾਰ ਤੋਂ ਨਾਰਾਜ਼ ਟਕਸਾਲੀ ਕਾਂਗਰਸੀ ਨੇਤਾ, ਦਿੱਤਾ ਅਸਤੀਫਾ
Thursday, Nov 15, 2018 - 12:20 PM (IST)

ਖੰਨਾ (ਬਿਪਨ) : ਜ਼ਿਲਾ ਖੰਨਾ ਦੇ ਅਧੀਨ ਪੈਂਦੇ ਹਲਕੇ ਪਾਇਲ ਦੀ ਸਿਆਸਤ 'ਚ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਟਕਸਾਲੀ ਕਾਂਗਰਸੀ ਨੇਤਾ, ਕੌਂਸਲਰ ਅਤੇ ਮਿਊਂਸੀਪਲ ਕੌਂਸਲ ਦੇ ਵਿਰੋਧੀ ਧਿਰ ਦੇ ਨੇਤਾ ਰਮਨ ਚਾਂਦੀ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਤੋਂ ਨਾਰਾਜ਼ ਹੋ ਕੇ ਅਸਤੀਫਾ ਦੇ ਦਿੱਤਾ। ਰਮਨ ਚਾਂਦੀ ਨੇ ਵਿਧਾਇਕ ਲਖਬੀਰ ਸਿੰਘ ਵਲੋਂ ਕੰਮ ਸਬੰਧੀ ਅਣਦੇਖੀ ਕਰਨ ਦੇ ਦੋਸ਼ ਲਾਏ ਹਨ। ਸਿਰਫ ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਮਿਊਂਸੀਪਲ ਕੌਂਸਲ 'ਚ ਚੱਲ ਰਹੀਆਂ ਧਾਂਦਲੀਆਂ ਬਾਰੇ ਵਾਰ-ਵਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜਾਣੂੰ ਕਰਾਇਆ ਗਿਆ ਪਰ ਇਸ ਦੇ ਬਾਵਜੂਦ ਵੀ ਕੋਈ ਕਾਰਵਾਈ ਨਾ ਹੋਈ, ਜਿਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਇਸ ਬਾਰੇ ਜਦੋਂ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਅਨਿਲ ਦੱਤ ਫੱਲੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਫੇਲ ਮੰਤਰੀ ਹਨ ਅਤੇ ਉਨ੍ਹਾਂ ਦੀ ਤੁਲਨਾ ਮੁਹੰਮਦ ਤੁਗਲਕ ਨਾਲ ਕੀਤੀ ਜਾ ਸਕਦੀ ਹੈ।