ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸ ਆਗੂ ਦੇ ਨੌਜਵਾਨ ਪੁੱਤ ਦਾ ਕਤਲ

Thursday, Oct 03, 2024 - 06:58 PM (IST)

ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸ ਆਗੂ ਦੇ ਨੌਜਵਾਨ ਪੁੱਤ ਦਾ ਕਤਲ

ਖੰਨਾ : ਸਰਪੰਚੀ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਇਕ ਵਾਰ ਫਿਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਮਨਜੀਤ ਸਿੰਘ ਦੇ ਨੌਜਵਾਨ ਪੁੱਤਰ ਤਰਨਜੀਤ ਸਿੰਘ ਤਰਨੀ ਦਾ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਰਨਜੀਤ ਸਿੰਘ ਦੇ ਚਾਰ ਸਾਥੀਆਂ ਵਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਇਸ ਗੱਲ ਦੀ ਪੁਲਸ ਨੇ ਪੁਸ਼ਟੀ ਨਹੀਂ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਅਫ਼ਸਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ, ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ

ਕਤਲ ਦੀ ਵਾਰਦਾਤ ਤੋਂ ਬਾਅਦ ਪੁਲਸ ਵੱਲੋਂ ਤਰਨਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਕੰਬਿਆ ਪੰਜਾਬ, ਸ਼ਰੇਆਮ ਮਾਰ ਦਿੱਤਾ ਆਮ ਆਦਮੀ ਪਾਰਟੀ ਦਾ ਆਗੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News