ਪੰਜਾਬ ਦੀ ਸਿਆਸਤ ''ਚ ਹਲਚਲ, ਕਾਂਗਰਸੀ ਆਗੂ ਨੇ ਪੋਸਟ ਪਾ ਕੇ ਸਭ ਨੂੰ ਕਰ ਦਿੱਤਾ ਹੈਰਾਨ (ਵੀਡੀਓ)

04/29/2024 6:50:15 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਸਭ ਤੋਂ ਹੌਟ ਸੀਟ ਮੰਨੀ ਜਾਂਦੀ ਸੰਗਰੂਰ ਲੋਕ ਸਭਾ ਸੀਟ ਨੂੰ ਲੈ ਕੇ ਲਗਾਤਾਰ ਨਾਰਾਜ਼ਗੀਆਂ ਚੱਲ ਰਹੀਆਂ ਹਨ। ਦਰਅਸਲ ਸੀਨੀਅਰ ਕਾਂਗਰਸੀ ਆਗੂ ਦਲਬੀਰ ਗੋਲਡੀ ਨੇ ਇਕ ਪੋਸਟ ਪਾ ਕੇ ਸਿਆਸੀ ਗਲਿਆਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੂੰ ਪਾਰਟੀ ਵਲੋਂ ਟਿਕਟ ਨਹੀਂ ਦਿੱਤੀ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਕਾਂਗਰਸ ਦੇ ਹੋਰ ਆਗੂਆਂ ਵਲੋਂ ਦਲਬੀਰ ਗੋਲਡੀ ਦੇ ਘਰ ਜਾ ਕੇ ਉਨ੍ਹਾਂ ਨੂੰ ਮਨਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਪੂਰੇ ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਦੇਖੋ ਮੌਕੇ ਦੀ ਵੀਡੀਓ

ਦਲਬੀਰ ਗੋਲਡੀ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਪਾ ਕੇ ਇਕ ਨਵਾਂ ਰਾਹ ਲੱਭਣ ਦੀ ਗੱਲ ਕਹੀ ਹੈ, ਜਿਸ ਤੋਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਦਲਬੀਰ ਗੋਲਡੀ ਕਾਂਗਰਸ ਪਾਰਟੀ ਨੂੰ ਛੱਡ ਸਕਦੇ ਹਨ। ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਸੰਗਰੂਰ ਤੋਂ ਟਿਕਟ ਮਿਲਣ ਦੀਆਂ ਚਰਚਾਵਾਂ ਵੀ ਜ਼ੋਰਾਂ 'ਤੇ ਹਨ ਕਿਉਂਕਿ ਭਾਜਪਾ ਨੇ ਅਜੇ ਸੰਗਰੂਰ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਅਚਾਨਕ ਪਿਓ ਦਾ ਹੱਥ ਛੁਡਾ ਸ਼ਮਸ਼ਾਨਘਾਟ ਵੱਲ ਦੌੜਿਆ ਜਵਾਨ ਮੁੰਡਾ, ਬਲਦੀ ਚਿਤਾ 'ਤੇ ਮਾਰ 'ਤੀ ਛਾਲ

ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਦਲਬੀਰ ਗੋਲਡੀ ਆਮ ਆਦਮੀ ਪਾਰਟੀ 'ਚ ਵੀ ਸ਼ਾਮਲ ਹੋ ਸਕਦੇ ਹਨ। ਦੱਸਣਯੋਗ ਹੈ ਕਿ ਕਾਂਗਰਸ ਨੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿਸ ਤੋਂ ਬਾਅਦ ਗੋਲਡੀ ਬਰਾੜ ਨਾਰਾਜ਼ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਆਪਣੀ ਨਾਰਾਜ਼ਗੀ ਫੇਸਬੁੱਕ 'ਤੇ ਪੋਸਟ ਪਾ ਕੇ ਜ਼ਾਹਰ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News