ਕਾਂਗਰਸੀ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਘਰ 'ਤੇ ਚਲਾਈਆਂ ਗੋਲੀਆਂ, ਵਿਹੜੇ 'ਚ ਸੁੱਟੀ ਧਮਕੀ ਭਰੀ ਚਿੱਠੀ

Saturday, Dec 09, 2023 - 09:35 AM (IST)

ਕਾਂਗਰਸੀ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਘਰ 'ਤੇ ਚਲਾਈਆਂ ਗੋਲੀਆਂ, ਵਿਹੜੇ 'ਚ ਸੁੱਟੀ ਧਮਕੀ ਭਰੀ ਚਿੱਠੀ

ਕੁਰਾਲੀ (ਬਠਲਾ) : ਗਊ ਸੇਵਾ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ ਨੂੰ ਇਕ ਗੈਂਗਸਟਰ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੋਂ ਬਾਅਦ ਬੀਤੀ ਰਾਤ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਇਹ ਨੌਜਵਾਨ ਵਿਹੜੇ ’ਚ ਗੋਲੀਆਂ ਦੇ ਖੋਲ ਤੇ ਧਮਕੀ ਭਰੀ ਚਿੱਠੀ ਸੁੱਟ ਕੇ ਚਲੇ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕਮਲਜੀਤ ਚਾਵਲਾ ਨੇ ਪੁਲਸ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਇਹ ਕੰਮ ਨਾ ਕੀਤਾ ਤਾਂ Black List ਹੋ ਜਾਵੇਗੀ RC

ਜਾਣਕਾਰੀ ਮੁਤਾਬਕ ਕਮਲਜੀਤ ਚਾਵਲਾ ਨੂੰ ਹਾਲ ਹੀ 'ਚ ਇਕ ਗੈਂਗਸਟਰ ਦਾ ਧਮਕੀ ਭਰਿਆ ਫ਼ੋਨ ਆਇਆ ਸੀ, ਜਿਸ 'ਚ ਉਸ ਨੇ ਆਗੂ ਨੂੰ 2 ਦਿਨਾਂ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਗੈਂਗਸਟਰ ਨੇ ਧਮਕੀ ਦਿੱਤੀ ਸੀ ਕਿ ਉਹ ਪੁਲਸ ਨਾਲ ਜਿੱਥੇ ਵੀ ਚਲਾ ਜਾਵੇ, ਉਸ ਨੂੰ ਉਹ ਨਹੀਂ ਛੱਡੇਗਾ। ਕਮਲਜੀਤ ਚਾਵਲਾ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਬੀਤੀ ਰਾਤ 2-3 ਨੌਜਵਾਨਾਂ ਨੇ ਕਮਲਜੀਤ ਚਾਵਲਾ ਦੇ ਘਰ ’ਤੇ ਹਥਿਆਰ ਲਹਿਰਾਉਂਦੇ ਹੋਏ ਉਨ੍ਹਾਂ ਦੇ ਘਰ ਗੋਲੀਆਂ ਦੇ ਖੋਲ ਤੇ ਧਮਕੀ ਭਰੀ ਚਿੱਠੀ ਸੁੱਟੀ। ਇਹ ਘਟਨਾ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਖ਼ੁਸ਼ ਕਰ ਦਿੱਤੇ ਫਰੀਦਕੋਟ ਦੇ ਲੋਕ, ਦਿੱਤੇ ਕਈ ਵੱਡੇ ਤੋਹਫ਼ੇ
ਸੀ. ਸੀ. ਟੀ. ਵੀ. ਕੈਮਰੇ ’ਚ 2-3 ਨੌਜਵਾਨ ਨਜ਼ਰ ਆਏ
ਚਾਵਲਾ ਨੇ ਦੱਸਿਆ ਕਿ ਸਵੇਰੇ ਉਸ ਨੇ ਦੇਖਿਆ ਕਿ ਉਸ ਦੇ ਘਰ 'ਚ ਗੋਲੀਆਂ ਦੇ ਖੋਲ ਪਏ ਸਨ ਅਤੇ ਇਕ ਪੱਤਰ ਵੀ ਸੀ, ਜਿਸ 'ਚ ਉਨ੍ਹਾਂ ਨੂੰ ਮਾਰ ਦੇਣ ਦੀ ਗੱਲ ਕਹੀ ਗਈ ਹੈ। ਇਸ ਤੋਂ ਬਾਅਦ ਉਸ ਨੇ ਘਰ ਦਾ ਸੀ. ਸੀ. ਟੀ. ਵੀ. ਚੈੱਕ ਕੀਤਾ ਤਾਂ ਫੁਟੇਜ ਵਿਚ 2-3 ਨੌਜਵਾਨ ਉਨ੍ਹਾਂ ਦੇ ਘਰ ਅੱਗੇ ਘੁੰਮਦੇ ਦੇਖੇ ਗਏ, ਜਿਨ੍ਹਾਂ ਦੇ ਹੱਥਾਂ 'ਚ ਹਥਿਆਰ ਵੀ ਹਨ। ਇੰਨਾ ਹੀ ਨਹੀਂ, ਪੁਲਸ ਦੀ ਮੌਜੂਦਗੀ ’ਚ ਵੀ ਚਾਵਲਾ ਨੂੰ ਇਕ ਗੈਂਗਸਟਰ ਦਾ ਫੋਨ ਆਇਆ, ਜਿਸ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News