ਕਾਂਗਰਸੀ ਆਗੂ ਦੀ ਸੜਕ ਹਾਦਸੇ ''ਚ ਮੌਤ

Monday, Nov 13, 2017 - 10:35 AM (IST)

ਕਾਂਗਰਸੀ ਆਗੂ ਦੀ ਸੜਕ ਹਾਦਸੇ ''ਚ ਮੌਤ

ਅੰਮ੍ਰਿਤਸਰ (ਪ੍ਰਵੀਨ ਪੁਰੀ) - ਜ਼ਿਲਾ ਕਾਂਗਰਸ ਕਮੇਟੀ ਦਿਹਾਤੀ 'ਚ ਪਿਛਲੇ 5 ਸਾਲਾਂ ਤੋਂ ਕੰਮ ਕਰਦਾ ਆ ਰਿਹਾ ਹੈ ਆਗੂ ਤੇ ਮੀਡੀਆ ਦਾ ਚਹੇਤਾ ਰਾਕੇਸ਼ ਕੁਮਾਰ ਅੱਜ ਇਕ ਸੜਕ ਹਾਦਸੇ 'ਚ ਅਕਾਲ ਚਲਾਣਾ ਕਰ ਗਿਆ। ਉਸ ਦੀ ਉਮਰ ਕਰੀਬ 22 ਸਾਲ ਸੀ। ਪਿੰਡ ਪਾਖੜਖੇੜੀ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦਾ ਭਰ ਜਵਾਨੀ 'ਚ ਦਿਹਾਂਤ ਹੋਣ 'ਤੇ ਜ਼ਿਲੇ ਦੇ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਜਿਥੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਉਥੇ ਸਸਕਾਰ ਸਮੇਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ, ਜਿਥੇ ਉਸ ਨੂੰ ਸੇਜਲ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਸ ਦਾ ਦੇਰ ਰਾਤ ਖਾਲਸਾ ਕਾਲਜ ਨੇੜੇ ਸੜਕ ਹਾਦਸਾ ਹੋ ਗਿਆ ਸੀ, ਜਿਸ ਵਿਚ ਉਸ ਦੇ ਗੰਭੀਰ ਸੱਟਾਂ ਲੱਗੀਆਂ ਸਨ।  ਇਸ ਮੌਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਤਰਸੇਮ ਸਿੰਘ ਡੀ. ਸੀ., ਸੁਖਜਿੰਦਰ ਸਿੰਘ ਸੁੱਖ ਔਜਲਾ, ਮਨਪ੍ਰੀਤ ਸਿੰਘ ਭਿੱਟੇਵੱਡ, ਪਰਮਪ੍ਰੀਤਪਾਲ ਸਿੰਘ ਸਾਬੀ ਛੱਜਲਵੱਡੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਅਜਨਾਲਾ, ਸੰਤੋਖ ਸਿੰਘ ਭਲਾਈਪੁਰ, ਸਵਿੰਦਰ ਸਿੰਘ ਕੱਥੂਨੰਗਲ, ਬਲਵਿੰਦਰ ਸਿੰਘ ਮਰੜੀ, ਰਵਿੰਦਰਪਾਲ ਸਿੰਘ ਗਿੱਲ, ਸੋਨੀ ਕੱਥੂਨੰਗਲ, ਸੁਖਪਾਲ ਸਿੰਘ ਹਦਾਇਤਪੁਰਾ, ਗੁਰਮੀਤ ਸਿੰਘ ਭੀਲੋਵਾਲ, ਗੁਰਬੀਰ ਸਿੰਘ ਬਾਸਰਪੁਰ, ਹਰਜਿੰਦਰ ਸਿੰਘ ਪਾਵਾ, ਰਾਜਦੀਪ ਸਿੰਘ ਪ੍ਰਭ ਮਾਂਗਾਸਰਾਏ, ਗੁਰਸੇਵਕ ਸਿੰਘ ਗਿੱਲ, ਕਸ਼ਮੀਰ ਸਿੰਘ ਖਿਆਲਾ ਤੇ ਹੋਰ ਕਾਂਗਰਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।


Related News