ਕਾਂਗਰਸੀ ਆਗੂ ਦਲਜੀਤ ਢਿੱਲੋਂ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
Wednesday, Jan 31, 2018 - 04:08 PM (IST)
ਝਬਾਲ/ ਬੀੜ ਸਾਹਿਬ (ਲਾਲੂਘੁੰਮਣ,ਬਖਤਾਵਰ,ਭਾਟੀਆ) - ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਪਿੰਡ-ਪਿੰਡ ਖੇਡ ਕਲੱਬ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ, ਤਾਂ ਜੋ ਨਸ਼ਾਖੋਰੀ ਤੋਂ ਨੌਜਵਾਨ ਪੀੜੀ ਨੂੰ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ 'ਤੇ ਸਮਾਜ ਸੇਵੀ ਦਲਜੀਤ ਸਿੰਘ ਢਿੱਲੋਂ ਨੇ ਸਰਪੰਚ ਸੋਨੂੰ ਚੀਮਾ ਅਤੇ ਸਰਪੰਚ ਮੋਨੂੰ ਚੀਮਾ ਦੀ ਅਗਵਾਈ 'ਚ ਪਿੰਡ ਪੰਜਵੜ ਵਿਖੇ ਨੌਜਵਾਨ ਖਿਡਾਰੀਆਂ ਨੂੰ ਵਾਲੀਬਾਲ ਅਤੇ ਫੁੱਟਬਾਲ ਸਮੇਤ ਕ੍ਰਿਕਟ ਦੀਆਂ ਕਿੱਟਾਂ ਵੰਡਦਿਆਂ ਕੀਤਾ। ਦਲਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਦੂਰ ਅੰਦੇਸ਼ੀ ਕਾਰਨ ਤਰਨਤਾਰਨ ਹਲਕਾ ਵਿਕਾਸ ਦੀਆਂ ਲੀਹਾਂ 'ਤੇ ਹੈ ਅਤੇ ਹਲਕੇ ਦੇ ਹਰ ਪਿੰਡ 'ਚ ਲੋੜੀਂਦਾ ਵਿਕਾਸ ਕਰਾਇਆ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਨੌਜਵਾਨ ਵਰਗ ਸਮਾਜ ਦੀ ਰੀੜ ਦੀ ਹੱਡੀ ਹੈ ਅਤੇ ਭਟਕਣਾ 'ਚ ਪੈ ਚੁੱਕੇ ਨੌਜਵਾਨਾਂ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਸਰਪੰਚ ਸੋਨੂੰ ਚੀਮਾ ਅਤੇ ਸਰਪੰਚ ਮੋਨੂੰ ਚੀਮਾ ਵੱਲੋਂ ਅਹਿਮ ਯਤਨ ਕਰਦਿਆਂ ਪਿੰਡਾਂ ਅੰਦਰ ਖੇਡ ਕਲੱਬ ਸਥਾਪਿਤ ਕਰਨ ਦੇ ਨਾਲ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੀ ਵੰਡਿਆ ਜਾ ਰਿਹਾ ਹੈ। ਇਸ ਮੌਕੇ ਨੌਜਵਾਨ ਆਗੂ ਰਾਣਾ ਸੰਧੂ ਠੱਠਗੜ, ਸੋਨੂੰ ਸ਼ਾਹ, ਸੁਰਿੰਦਰ ਸਿੰਘ ਪੰਜਵੜ, ਜਸਪਾਲ ਸਿੰਘ ਮੈਂਬਰ ਪੰਚਾਇਤ, ਸੁਖਦੇਵ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਕਸ਼ਮੀਰ ਸਿੰਘ ਮੈਂਬਰ ਪੰਚਾਇਤ, ਮਨਪ੍ਰੀਤ ਸਿੰਘ, ਕਾਲਾ ਝਬਾਲ, ਜੋਬਨ ਸੁਰਸਿੰਘ ਆਦਿ ਹਾਜ਼ਰ ਸਨ।
