ਵੱਡੀ ਖ਼ਬਰ : ਪੰਜਾਬੀ ਯੂਨੀਵਰਸਿਟੀ ''ਚ ਕਾਂਗਰਸੀ ਆਗੂਆਂ ਦੇ ਦਾਖ਼ਲੇ ''ਤੇ ਪਾਬੰਦੀ, ਜਾਣੋ ਕੀ ਹੈ ਕਾਰਨ

Thursday, Aug 12, 2021 - 09:50 AM (IST)

ਵੱਡੀ ਖ਼ਬਰ : ਪੰਜਾਬੀ ਯੂਨੀਵਰਸਿਟੀ ''ਚ ਕਾਂਗਰਸੀ ਆਗੂਆਂ ਦੇ ਦਾਖ਼ਲੇ ''ਤੇ ਪਾਬੰਦੀ, ਜਾਣੋ ਕੀ ਹੈ ਕਾਰਨ

ਪਟਿਆਲਾ (ਮਨਦੀਪ ਜੋਸਨ) : ਪੰਜਾਬੀ ਯੂਨੀਵਰਸਿਟੀ ਵਿਖੇ ਫ਼ੀਸਾਂ 'ਚ ਵਾਧਾ ਅਤੇ ਸਰਕਾਰ ਵੱਲੋਂ ਗ੍ਰਾਂਟ ਦੇਣ ’ਚ ਕੀਤੀ ਜਾ ਰਹੀ ਟਾਲ-ਮਟੋਲ ਦੇ ਵਿਰੋਧ ’ਚ ਭੜਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ’ਚ ਕਾਂਗਰਸੀ ਆਗੂਆਂ ਦੀ ਐਂਟਰੀ ਪੂਰੀ ਤਰ੍ਹਾਂ ਬੈਨ ਕਰ ਦਿੱਤੀ ਹੈ। ਯੂਨੀਵਰਸਿਟੀ ਵਿਖੇ 4 ਜੱਥੇਬੰਦੀ ਪੀ. ਐੱਸ. ਯੂ., ਏ. ਆਈ. ਐੱਸ. ਐੱਫ., ਐੱਸ. ਐੱਫ. ਆਈ. ਅਤੇ ਡੀ. ਐੱਸ. ਓ. ਦੇ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਇਕ ਵੰਗਾਰ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਕੈਪਟਨ ਦੀ ਅਪੀਲ 'ਤੇ ਕੇਂਦਰ ਵੱਲੋਂ ਪੰਜਾਬ ਲਈ ਵੈਕਸੀਨ ਦੀ ਸਪਲਾਈ 25 ਫ਼ੀਸਦੀ ਵਧਾਉਣ ਦੇ ਹੁਕਮ

ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ’ਚ ਫ਼ੀਸ ਵਾਧਾ ਅਤੇ ਸਰਕਾਰ ਵੱਲੋਂ ਗ੍ਰਾਂਟ ਦੇਣ ’ਚ ਕੀਤੀ ਜਾ ਰਹੀ ਟਾਲ-ਮਟੋਲ ਨੂੰ ਲੈ ਕੇ ਵਿਦਿਆਰਥੀਆਂ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਹ ਵਿਰੋਧ ਉਸ ਵੇਲੇ ਨਵਾਂ ਮੋੜ ਲੈ ਗਿਆ, ਜਦੋਂ ਵਿਦਿਆਰਥੀਆਂ ਨੇ ਵਿਦਿਆਰਥੀ ਜੱਥੇਬੰਦੀਆਂ ਦੀ ਅਗਵਾਈ ਹੇਠ ਯੂਨੀਵਰਸਿਟੀ ਕੈਂਪਸ ’ਚ ਕਾਂਗਰਸੀ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ। ਉਨ੍ਹਾਂ ਇਕ ਪਰਚਾ ਅਤੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਕਾਂਗਰਸੀ ਆਗੂ ਯੂਨੀਵਰਸਿਟੀ ’ਚ ਦਾਖ਼ਲ ਹੋਵੇਗਾ ਤਾਂ ਉਸ ਦਾ ਘਿਰਾਅ ਕਰ ਕੇ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਤੜਕੇ ਸਵੇਰੇ ਵਾਪਰੀ ਵੱਡੀ ਵਾਰਦਾਤ, ਵਿਅਕਤੀ ਨੇ ਪਹਿਲਾਂ ਪਤਨੀ ਤੇ ਫਿਰ ਸੱਸ ਨੂੰ ਮਾਰੀ ਗੋਲੀ

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਫ਼ੀਸਾਂ ’ਚ ਭਾਰੀ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਬਿਲਕੁੱਲ ਨਿੱਜੀਕਰਨ ਦਾ ਕਿਰਦਾਰ ਧਾਰਨ ਕਰ ਲਵੇਗੀ, ਜੋ ਕਿ ਵਿਦਿਆਰਥੀਆਂ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ। ਉਨ੍ਹਾਂ ਕਿਹਾ ਕਿ ਇਹ ਵਾਧਾ ਪੂਰਨ ਤੌਰ ’ਤੇ ਵਾਪਸ ਕਰਾਉਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੀ. ਐੱਸ. ਯੂ. ਵੱਲੋਂ ਅਮਨਦੀਪ, ਏ. ਆਈ. ਐੱਸ. ਐੱਫ. ਤੋਂ ਵਰਿੰਦਰ, ਐੱਸ. ਐੱਫ. ਆਈ. ਤੋਂ ਕਮਲ ਝਲੂਰ ਅਤੇ ਡੀ. ਐੱਸ. ਓ. ਤੋਂ ਬਲਕਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ ਕਤਲ ਕੀਤੇ ਅਕਾਲੀ ਆਗੂ 'ਵਿੱਕੀ ਮਿੱਡੂਖੇੜਾ' ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ
ਪੋਸਟਰ ’ਚ ਇਨ੍ਹਾਂ ਕਾਂਗਰਸੀਆਂ ਦੇ ਨਾਂ
ਵਿਦਿਆਰਥੀਆਂ ਵੱਲੋਂ ਜਾਰੀ ਕੀਤੇ ਪੋਸਟਰ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸੰਸਦ ਮੈਂਬਰ ਪਰਨੀਤ ਕੌਰ, ਉੱਚ-ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਹੋਰ ਕਾਂਗਰਸੀਆਂ ਦੀਆਂ ਤਸਵੀਰਾਂ ਹਨ। ਇਨ੍ਹਾਂ ਦੇ ਪੋਸਟਰਾਂ ਨੂੰ ਵੰਗਾਰ ਰੈਲੀ ਕਰ ਕੇ ਯੂਨੀਵਰਸਿਟੀ ਦੇ ਮੁੱਖ ਗੇਟ ਅਤੇ ਲਾਇਬ੍ਰੇਰੀ ਦੇ ਸਾਹਮਣੇ ਬੰਨ੍ਹਿਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News