ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਬਾਜਵਾ, ਰਾਜਾ ਵੜਿੰਗ ਤੇ ਹੋਰ ਸੀਨੀਅਰ ਕਾਂਗਰਸੀ ਆਗੂ

Friday, Mar 10, 2023 - 09:28 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਬਾਜਵਾ, ਰਾਜਾ ਵੜਿੰਗ ਤੇ ਹੋਰ ਸੀਨੀਅਰ ਕਾਂਗਰਸੀ ਆਗੂ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਇਨ੍ਹਾਂ ਆਗੂਆਂ ਨੇ ਕੁਝ ਸਮਾਂ ਤਖ਼ਤ ਸਾਹਿਬ ਵਿਖੇ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਹਨ ਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਨ ਕਿ ਪੰਜਾਬ 'ਚ ਸੁੱਖ-ਸ਼ਾਂਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਰਾਜਨੀਤੀ ਦੀ ਗੱਲ ਨਾ ਕਰਕੇ ਸਿਰਫ ਪੰਜਾਬ ਦੀ ਸੁੱਖ-ਸ਼ਾਂਤੀ ਲਈ ਹੀ ਆਏ ਹਨ ਪਰ ਉਹ ਹੋਲੇ-ਮਹੱਲੇ ਦੌਰਾਨ ਇਕ ਸਿੱਖ ਨੌਜਵਾਨ ਦੇ ਕਤਲ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਵੀ ਕਰਦੇ ਹਨ।

ਇਹ ਵੀ ਪੜ੍ਹੋ : ਬਹੁ-ਚਰਚਿਤ ਮਲਸੀਆਂ ਗੋਲ਼ੀ ਕਾਂਡ: ਹੁਣ ਤੱਕ ਦੋਹਾਂ ਧਿਰਾਂ ਦੇ 10 ਦੋਸ਼ੀ ਗ੍ਰਿਫ਼ਤਾਰ, ਕੁਝ ਦੇ ਵਿਦੇਸ਼ ਭੱਜਣ ਦੀ ਚਰਚਾ

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਅਤੇ ਅਮਨ-ਸ਼ਾਂਤੀ ਵਿਵਸਥਾ ਨੂੰ ਲੈ ਕੇ ਚਿੰਤਤ ਹਾਂ, ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕਰਨ ਆਏ ਹਾਂ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਆਪਸੀ ਭਾਈਚਾਰੇ ਨੂੰ ਬਹਾਲ ਰੱਖਿਆ ਜਾਵੇ। ਉਨ੍ਹਾਂ ਸਮੁੱਚੀ ਲੀਡਰਸ਼ਿਪ ਸਮੇਤ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News