ਕਾਂਗਰਸੀ ਆਗੂਆਂ ਨੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਪ੍ਰਗਟਾਇਆ ਰੋਸ

07/02/2021 4:42:35 PM

ਫਗਵਾੜਾ (ਜਲੋਟਾ) : ਸਾਬਕਾ ਮੰਤਰੀ ਪੰਜਾਬ ਅਤੇ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ’ਚ ਸ਼ੁੱਕਰਵਾਰ ਨੂੰ ਕਾਂਗਰਸੀ ਆਗੂਆਂ ਵਲੋਂ ਮੋਦੀ ਸਰਕਾਰ ਵਲੋਂ ਦਿਨ ਪ੍ਰਤੀ ਦਿਨ ਪੈਟਰੋਲ ਦੀਆਂ ਕੀਮਤਾਂ ’ਚ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਖ਼ਿਲਾਫ਼ ਗੱਡਾ ਚਲਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਮੁੱਖ ਮਕਸਦ ਆਰਥਿਕ ਤਰੱਕੀ ਨੂੰ ਰੋਕ ਕੇ ਲੋਕਾਂ ਨੂੰ ਮੱਧ ਕਾਲ ਦੇ ਸਮੇਂ ਵਿੱਚ ਲਿਆ ਕੇ ਉਨਾਂ ਦਾ ਲੱਕ ਤੋੜਨਾ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਵਿੱਚ ਕੀਤਾ ਜਾ ਰਿਹਾ ਬੇਤਹਾਸ਼ਾ  ਵਾਧਾ ਆਮ ਆਦਮੀ ਦੀ ਜੇਬ ’ਤੇ ਵਾਧੂ ਭਾਰ ਹੈ। ਉਨ੍ਹਾਂ ਕਿਹਾ ਕਿ ਬਹੁਤ ਸ਼ਰਮਨਾਕ ਹੈ ਕਿ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਕਾਬੂ ਕਰਨ ਜਾਂ ਘੱਟ ਕਰਨ ਦੀ ਬਜਾਏ ਮੋਦੀ ਸਰਕਾਰ ਵਲੋਂ ਆਪਣੀਆਂ ਚਹੇਤੀਆਂ ਪੈਟਰੋਲੀਅਮ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਲਗਾਤਾਰ ਇਨਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਦੀ ਪਤਨੀ ਨੇ ਬੇਟੇ ਨੂੰ ਪੁਲਸ ’ਚ ਭਰਤੀ ਕਰਵਾਉਣ ਲਈ CM ਨੂੰ ਲਿਖਿਆ ਪੱਤਰ

PunjabKesari

ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਵਿੱਚ ਵਾਧਾ ਹੋਣ ਨਾਲ ਜ਼ਰੂਰੀ ਚੀਜਾਂ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ ਜੋ ਕਿ ਆਮ ਆਦਮੀ ਨੂੰ ਬਰਬਾਦ ਕਰ ਰਿਹਾ ਹੈ। ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਦੇ ਇਸ ਨਾਦਰਸ਼ਾਹੀ ਫਰਮਾਨ ਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਆਮ ਜਨਤਾ ਦੀ ਲੁੱਟ ਹੈ ਅਤੇ ਕਾਂਗਰਸ ਪਾਰਟੀ ਇਸ ਅਤਿਆਚਾਰ ਖ਼ਿਲਾਫ਼ ਮੂਕ ਦਰਸ਼ਕ ਬਣ ਕੇ ਚੁੱਪ ਨਹੀਂ ਬੇਠੇਗੀ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ ਤਾਂ ਜੋ ਵੱਧ ਰਹੀਆਂ ਇਨਾਂ ਕੀਮਤਾਂ ਨੂੰ ਵਾਪਿਸ ਕਰਵਾਇਆ ਜਾ ਸਕੇ।

PunjabKesari

ਉਨ੍ਹਾਂ ਕਿਹਾ ਕਿ ਜੇਕਰ ਇਹ ਮੋਦੀ ਸਾਹਿਬ ਦੇ ਅੱਛੇ ਦਿਨ ਹਨ ਤਾਂ ਮੈਂ ਹੈਰਾਨ ਹਾਂ ਕਿ ਇਸ ਤੋਂ ਭੈੜੀ ਸਥਿਤੀ ਹੋਰ ਕੀ ਹੋ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਦਲਜੀਤ ਸਿੰਘ ਰਾਜੂ ਅਤੇ ਯੂਥ ਕਾਂਗਰਸੀ ਲੀਡਰ ਹਰਜੀ ਮਾਨ ਵਲੋਂ ਵੀ ਲੋਕਾਂ ਦੀਆਂ ਜੇਬਾਂ ’ਤੇ ਵਾਧੂ ਬੋਝ ਪਾਉਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕੇਂਦਰੀ ਸਰਕਾਰ ਦੀ ਇਸ ਕਾਰਵਾਈ ਦਾ ਪੂਰੇ ਜੋਰਾਂ-ਸ਼ੋਰਾਂ ਨਾਲ ਵਿਰੋਧ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸੀ ਆਗੂ ਸਤਿਬੀਰ ਸਿੰਘ ਵਾਲੀਆ, ਅਵਤਾਰ ਸਿੰਘ ਪੰਡਵਾ, ਵਰੁਣ ਬੰਗੜ, ਹਰਨੂਰ ਸਿੰਘ ਮਾਨ, ਦਲਜੀਤ ਸਿੰਘ ਰਾਜੂ ਅਤੇ ਕਮਲਜੀਤ ਤੇ ਹੋਰ ਹਾਜ਼ਰ ਸਨ।

PunjabKesari
ਇਹ ਵੀ ਪੜ੍ਹੋ : ਸੁਖਬੀਰ ਦੀ ਰੇਡ ਮਗਰੋਂ ਮਾਈਨਿੰਗ ਵਿਭਾਗ ਦਾ ਸਪਸ਼ਟੀਕਰਨ, ਅੰਮ੍ਰਿਤਸਰ ਜ਼ਿਲ੍ਹੇ ’ਚ ਕਿਤੇ ਨਹੀਂ ਹੋ ਰਹੀ ਨਾਜਾਇਜ਼ ਮਾਈਨਿੰਗ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News