ਜੈਪਾਲ ਭੁੱਲਰ ਦੇ ਐਨਕਾਊਂਟਰ ''ਤੇ ਕਾਂਗਰਸੀ ਆਗੂ ਨੇ ਵੰਡੇ ਲੱਡੂ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Thursday, Jun 10, 2021 - 03:23 PM (IST)

ਜੈਪਾਲ ਭੁੱਲਰ ਦੇ ਐਨਕਾਊਂਟਰ ''ਤੇ ਕਾਂਗਰਸੀ ਆਗੂ ਨੇ ਵੰਡੇ ਲੱਡੂ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਲੁਧਿਆਣਾ (ਨਰਿੰਦਰ) : ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਊਂਟਰ 'ਤੇ ਕਾਂਗਰਸੀ ਆਗੂ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਜੁਆਇੰਟ ਕੋ-ਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਵੱਲੋਂ ਲੱਡੂ ਵੰਡੇ ਗਏ ਹਨ। ਕਾਂਗਰਸੀ ਆਗੂ ਨੇ ਜ਼ਿਲ੍ਹੇ ਦੇ ਆਰਤੀ ਚੌਂਕ ਵਿਖੇ ਆਮ ਨਾਗਰਿਕਾਂ ਨੂੰ ਲੱਡੂ ਵੰਡੇ। ਇਸ ਮੌਕੇ ਕਾਂਗਰਸੀ ਆਗੂ ਨੇ ਕਿਹਾ ਕਿ ਦੋਹਾਂ ਗੈਂਗਸਟਰਾਂ ਦੇ ਐਨਕਾਊਂਟਰ ਲਈ ਉਹ ਪੰਜਾਬ ਅਤੇ ਕਲੱਕਤਾ ਪੁਲਸ ਨੂੰ ਸੈਲਿਊਟ ਕਰਦੇ ਹਨ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਤੱਕ ਇੰਝ ਪੁੱਜੀ ਸੀ ਪੰਜਾਬ ਪੁਲਸ, DGP ਨੇ ਕੀਤਾ ਖ਼ੁਲਾਸਾ (ਵੀਡੀਓ)

ਉਨ੍ਹਾਂ ਕਿਹਾ ਕਿ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਐਨਕਾਊਂਟਰ ਨਾਲ ਜਗਰਾਓਂ 'ਚ ਕਤਲ ਕੀਤੇ 2 ਥਾਣੇਦਾਰਾਂ ਨੇ ਪਰਿਵਾਰਾਂ ਨੂੰ ਸ਼ਾਂਤੀ ਮਿਲੇਗੀ। ਇਸ ਦੇ ਨਾਲ ਹੀ ਕਾਂਗਰਸੀ ਆਗੂ ਨੇ ਪੰਜਾਬ ਦੇ ਬਾਕੀ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਜਿੱਥੇ ਕਿਤੇ ਵੀ ਲੁਕੇ ਹੋਣ, ਪੰਜਾਬ ਪੁਲਸ ਨੂੰ ਆਤਮ ਸਮਰਪਣ ਕਰ ਦੇਣ, ਨਹੀਂ ਤਾਂ ਉਨ੍ਹਾਂ ਦਾ ਹਾਲ ਵੀ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਵਰਗਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਤੇ ਗਰਮੀ ਝੱਲ ਰਹੇ ਲੋਕਾਂ ਲਈ ਬੁਰੀ ਖ਼ਬਰ, ਅਜੇ ਨਹੀਂ ਮਿਲੇਗੀ ਰਾਹਤ

ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਉਨ੍ਹਾਂ ਨੇ ਲੱਡੂ ਵੰਡ ਕੇ ਇਨ੍ਹਾਂ ਗੈਂਗਸਟਰਾਂ ਦੇ ਐਨਕਾਊਂਟਰ ਦੀ ਖ਼ੁਸ਼ੀ ਮਨਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇਹੀ ਹਾਲ ਹੋਣਾ ਚਾਹੀਦਾ ਸੀ। ਕਾਂਗਰਸੀ ਆਗੂ ਨੇ ਮਾਂਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਆਪਣੇ ਬੱਚਿਆਂ ਨੂੰ ਸਾਂਭ ਕੇ ਰੱਖਣ ਦੀ ਬੇਨਤੀ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News