ਦਵਿੰਦਰ ਘੁਬਾਇਆ ਵਲੋਂ ਸੁਖਬੀਰ ਨੂੰ ਜੁੱਲੀ-ਬਿਸਤਰਾ ਬੰਨ੍ਹ੍ਹਣ ਦੀ ਸਲਾਹ (ਵੀਡੀਓ)
Monday, Apr 08, 2019 - 10:40 AM (IST)
ਫਾਜ਼ਿਲਕਾ (ਨਾਗਪਾਲ) - ਫਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜੁੱਲੀ-ਬਿਸਤਰਾ ਬੰਨ੍ਹ੍ਹਣ ਦੀ ਸਲਾਹ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਫਿਰੋਜ਼ਪੁਰ ਸੀਟ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਪਰ ਘੁਬਾਇਆ ਪਰਿਵਾਰ ਹੁਣੇ ਤੋਂ ਹੀ ਟਿਕਟ ਮਿਲਣ ਦੀ ਮਹਿਜ਼ ਨਾਲ ਆਪਣੇ ਪੁਰਾਣੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਲਕਾਰੇ ਮਾਰ ਰਿਹਾ ਹੈ। ਸੁਖਬੀਰ ਸਿੰਘ ਬਾਦਲ ਵਲੋਂ ਫਿਰੋਜ਼ਪੁਰ ਹਲਕੇ ਤੋਂ ਆਪ ਚੋਣ ਲੜਨ ਦੀ ਗੱਲ ਕਹੇ ਜਾਣ 'ਤੇ ਦਵਿੰਦਰ ਸਿੰਘ ਘੁਬਾਇਆ ਨੇ ਉਨ੍ਹਾਂ ਨੂੰ ਲੰਮੇ ਹੱਥੀਂ ਲਿਆ ਹੈ।
ਦੱਸ ਦੇਈਏ ਕਿ ਕਾਂਗਰਸੀ ਆਗੂ ਸ਼ੇਰ ਸਿੰਘ ਘੁਬਾਇਆ ਅਤੇ ਉਨ੍ਹਾਂ ਦੇ ਪਰਿਵਾਰ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ 'ਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 23 ਮਈ ਨੂੰ ਕਰ ਦਿੱਤਾ ਜਾਵੇਗਾ।