ਕਾਂਗਰਸ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਖੋਹੀਆਂ : ਛੀਨਾ
Monday, Apr 05, 2021 - 10:35 PM (IST)

ਲੋਪੋਕੇ, (ਸਤਨਾਮ)- ਜਦੋਂ ਦੀ ਪੰਜਾਬ ’ਚ ਕਾਂਗਰਸ ਸਰਕਾਰ ਬਣੀ ਹੈ। ਇਸ ਸਰਕਾਰ ਨੇ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਦੀ ਬਜਾਏ ਦਿੱਤੀਆਂ ਸਹੂਲਤਾਂ ਵੀ ਖੋਹ ਲਈਆਂ। ਜੋ ਸ਼੍ਰੋਮਣੀ ਅਕਾਲ਼ੀ ਦਲ ਬਾਦਲ ਦੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆਂ ਗਈਆਂ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪ੍ਰਧਾਨ ਐੱਸ. ਓ. ਆਈ. ਤੇ ਸੀਨੀਅਰ ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕੀ। ਅੱਜ ਪੰਜਾਬ ਦੇ ਹਰ ਵਰਗ ਕਾਂਗਰਸ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਦੁਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਦੀ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਜੋ ਪੰਜਾਬ ’ਚ ਵਿਕਾਸ ਹੋਇਆ ਉਹ ਕਾਬਲੇ ਤਰੀਫ ਹੈ।
ਪੰਜਾਬ ’ਚ ਛੇ ਮਾਰਗੀ ਸੜਕਾਂ ਦਾ ਜਾਲ ਵਿਛਾ ਕੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਇਥੇ ਫਲਾਈ ਓਵਰ ਬਣਾਕੇ ਦਿੱਤੇ। ਪੰਜਾਬ ਦੇ ਇਤਿਹਾਸਕ ਅਸਥਾਨਾਂ ਸ੍ਰੀ ਹਰਿਮੰਦਰ ਸਹਿਬ, ਦੁਰਗਿਆਨਾ ਮੰਦਰ ਤੇ ਵਾਲਮੀਕਿ ਆਸ਼ਰਮ ਰਾਮਤੀਰਥ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਇਨ੍ਹਾਂ ਅਸਥਾਨਾਂ ਦਾ ਸੁੰਦਰੀਕਰਨ ਕਰਵਾਇਆਂ ਤੇ ਲੋਕਾਂ ਦੀ ਸੁੱਖ ਸਹੂਲਤ ਵਾਸਤੇ ਪਿੰਡ ਸੇਵਾ ਕੇਂਦਰ ਖੁੱਲ੍ਹਵਾਏ ਤਾਂ ਜੋ ਲੋਕਾ ਨੂੰ ਖੱਜਲ-ਖੁਆਰ ਨਾ ਹੋਣਾ ਪਵੇ ਤੇ ਹੁਣ ਪੰਜਾਬ ਦਾ ਹਰ ਇਕ ਵਰਗ ਕਾਂਗਰਸ ਸਰਕਾਰ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਜਾਣ ਚੁੱਕਾ ਹੈ ਤੇ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲਾ ਹੈ।