ਨਹੀਂ ਤੈਅ ਹੋ ਰਿਹਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦਾ ਚਿਹਰਾ, ਕੀ ਖੰਗੂੜਾ ਵੀ ਹੋਣਗੇ ਟਿਕਟ ਦੀ ਕਤਾਰ ''ਚ ਸ਼ਾਮਲ ?
Thursday, Apr 25, 2024 - 01:05 AM (IST)
ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦੇ ਐਲਾਨ ਦਾ ਇੰਤਜ਼ਾਰ ਦਿਨ-ਬ-ਦਿਨ ਲੰਬਾ ਹੁੰਦਾ ਜਾ ਰਿਹਾ ਹੈ, ਜਿਸ ਦੇ ਤਹਿਤ ਸਾਬਕਾ ਵਿਧਾਇਕ ਜੱਸੀ ਖੰਗੂੜਾ ਵੱਲੋਂ ‘ਆਪ’ ਤੋਂ ਅਸਤੀਫਾ ਦੇਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸੀ ਟਿਕਟ ਲਈ ਉਨ੍ਹਾਂ ਦੇ ਨਾਂ ਦੀ ਚਰਚਾ ਛਿੜ ਗਈ ਹੈ।
ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਮੌਜੂਦਾ ਐੱਮ.ਪੀ. ਰਵਨੀਤ ਬਿੱਟੂ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਵੀ ਕਾਂਗਰਸ ਹੁਣ ਤੱਕ ਲੁਧਿਆਣਾ ’ਚ ਆਪਣਾ ਚਿਹਰਾ ਫਾਈਨਲ ਨਹੀਂ ਕਰ ਸਕੀ। ਇਸ ਵਿਚ ਸਭ ਤੋਂ ਪਹਿਲਾਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਕਾਂਗਰਸ ’ਚ ਸ਼ਾਮਲ ਹੋਣ ਦੀਆਂ ਅਟਕਲਾਂ ਸੁਣਨ ਨੂੰ ਮਿਲੀਆਂ ਪਰ ਉਨ੍ਹਾਂ ਦੀਆਂ ਸ਼ਰਤਾਂ ਅਤੇ ਲੋਕਲ ਕਾਂਗਰਸੀ ਨੇਤਾਵਾਂ ਦੇ ਵਿਰੋਧ ਕਾਰਨ ਕਵਾਇਦ ਸਿਰੇ ਨਹੀਂ ਚੜ ਸਕੀ। ਇਸ ਤੋਂ ਇਲਾਵਾ ਮਨੀਸ਼ ਤਿਵਾੜੀ ਦੇ ਲੁਧਿਆਣਾ ’ਚ ਸ਼ਿਫਟ ਹੋਣ ਤੋਂ ਬਾਅਦ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਪਾਰਟੀ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦੇ ਸਕਦੀ ਹੈ, ਪਰ ਪਾਰਟੀ ਨੇ ਉਨ੍ਹਾਂ ਦੀ ਟਰਾਂਸਫਰ ਚੰਡੀਗੜ੍ਹ ’ਚ ਕਰ ਦਿੱਤੀ।
ਇਹ ਵੀ ਪੜ੍ਹੋ- ਜਲੰਧਰ ਹਲਕੇ ਦੇ ਉਮੀਦਵਾਰਾਂ 'ਚੋਂ ਕੇ.ਪੀ. ਸਭ ਤੋਂ ਵੱਡੇ, ਪਰ ਤਜਰਬੇ ਦੇ ਹਿਸਾਬ ਨਾਲ ਚਰਨਜੀਤ ਚੰਨੀ ਸਭ ਤੋਂ 'ਸੀਨੀਅਰ'
ਇਸੇ ਤਰ੍ਹਾਂ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਪਗਗਟ ਸਿੰਘ ਵੱਲੋਂ ਵੀ ਲੁਧਿਆਣਾ ਤੋਂ ਕਾਂਗਰਸੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਗਈ ਪਰ ਲੋਕਲ ਕਾਂਗਰਸੀ ਨੇਤਾਵਾਂ ਵੱਲੋਂ ਬਾਹਰੀ ਮੁੱਦੇ ’ਤੇ ਇਤਰਾਜ਼ ਜਤਾਉਣ ਤੋਂ ਬਾਅਦ ਉਨ੍ਹਾਂ ਦੋਵਾਂ ਦਾ ਨਾਂ ਵੀ ਡਰਾਪ ਹੋ ਗਿਆ, ਜਿਸ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦਾ ਨਾਂ ਹੀ ਮੁੱਖ ਰੂਪ ’ਚ ਲਿਆ ਜਾ ਰਿਹਾ ਹੈ ਪਰ ਕਾਂਗਰਸ ਦੀਆਂ 2 ਲਿਸਟਾਂ ਵਿਚ ਵੀ ਲੁਧਿਆਣਾ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਇਸ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵੱਲੋਂ ਲੁਧਿਆਣਾ ਆ ਕੇ ਸਾਬਕਾ ਵਿਧਾਇਕਾਂ ਤੋਂ ਹਾਸਲ ਕੀਤੇ ਗਏ ਫੀਡਬੈਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਵਿਧਾਇਕ ਜੱਸੀ ਖੰਗੂੜਾ ਵੱਲੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਤੋਂ ਦਿੱਤੇ ਗਏ ਅਸਤੀਫੇ ਕਾਰਨ ਉਨ੍ਹਾਂ ਦੇ ਕਾਂਗਰਸ ’ਚ ਵਾਪਸੀ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਦਾ ਨਾਂ ਵੀ ਲੁਧਿਆਣਾ ਤੋਂ ਉਮੀਦਵਾਰ ਬਣਾਉਣ ਦੀ ਲਿਸਟ ’ਚ ਸ਼ਾਮਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਪੰਜਾਬ ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਬਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e