ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰ ਦਾ ਐਲਾਨ

Wednesday, Jun 19, 2024 - 01:05 PM (IST)

ਜਲੰਧਰ (ਵੈੱਬ ਡੈਸਕ)- 10 ਜੁਲਾਈ ਨੂੰ ਜਲੰਧਰ ਵੈਸਟ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਅੱਜ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਸਕਦੀ ਹੈ। ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜਲੰਧਰ ਵੈਸਟ ਜ਼ਿਮਨੀ ਚੋਣ ਵਿਚ ਉਮੀਦਵਾਰ ਕੌਣ ਹੋਵੇਗਾ, ਇਸ ਦਾ ਅੱਜ ਪਤਾ ਚੱਲ ਜਾਵੇਗਾ। ਹਾਈਕਮਾਨ ਅੱਝ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਦੱਸ ਦੇਈਏ ਕਿ ਕਾਂਗਰਸ ਸਾਬਕਾ ਡਿਪਟੀ ਸੀਨੀਅਰ ਮੇਅਰ ਸੁਰਿੰਦਰ ਕੌਰ ਨੂੰ ਉਮੀਦਵਾਰ ਵਜੋਂ ਐਲਾਨ ਸਕਦੀ ਹੈ। ਟਿਕਟ ਦੀ ਦੌੜ ਵਿਚ ਕਈ ਸਾਬਕਾ ਕੌਂਸਲਰ ਵੀ ਹਨ। 

ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਜਲੰਧਰ ਦੇ ਵੈਸਟ ਹਲਕੇ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਅਜੇ ਤੱਕ ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ  ਵੱਲੋਂ ਸ਼ੀਤਲ ਅੰਗੁਰਾਲ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। 

ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News