ਪਾਰਟੀ ਨਾਲ ਤਲਖ਼ੀ ਵਿਚਾਲੇ ਕਾਂਗਰਸ ਦੀ ਮੀਟਿੰਗ, ਨਹੀਂ ਪਹੁੰਚੇ ਨਵਜੋਤ ਸਿੱਧੂ

Monday, Jan 29, 2024 - 06:58 PM (IST)

ਅੰਮ੍ਰਿਤਸਰ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਅੰਮ੍ਰਿਤਸਰ ਵਿਖੇ ਪੰਜਾਬ ਇਕਾਈ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ ਜਦਕਿ ਪਹਿਲੀਆਂ ਮੀਟਿੰਗਾਂ ਵਾਂਗ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਦਾਰਦ ਰਹੇ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਜਾਣੋ ਕਦੋਂ ਸ਼ੁਰੂ ਹੋਵੇਗੀ ਕਣਕ/ਆਟੇ ਦੀ ਹੋਮ ਡਲਿਵਰੀ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਵੇਂਦਰ ਯਾਦਵ ਨੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਅਤੇ ਲੋਕ ਸਭਾ ਚੋਣਾਂ ਦੀ ਰਣਨੀਤੀ ਮੀਟਿੰਗ ਦਾ ਮੁੱਖ ਏਜੰਡਾ ਹੈ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਨਵਜੋਤ ਸਿੱਧੂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਹਿਲੀਆਂ ਮੀਟਿੰਗਾਂ ਵਿਚ ਭਾਵੇਂ ਨਵਜੋਤ ਸਿੱਧੂ ਨੂੰ ਸੱਦਾ ਨਹੀਂ ਭੇਜਿਆ ਗਿਆ ਸੀ ਪਰ ਇਸ ਮੀਟਿੰਗ ਲਈ ਉਨ੍ਹਾਂ ਨੂੰ ਮੈਸੇਜ ਕੀਤਾ ਗਿਆ ਸੀ। ਹਾਲਾਂਕਿ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਈ. ਡੀ. ਦੀ ਰਡਾਰ ’ਤੇ

ਇਥੇ ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਾਨਾਜੰਗੀ ਜੱਗ ਜ਼ਾਹਰ ਹੈ। ਇਹ ਤਲਖੀ ਇਥੋਂ ਤਕ ਵੱਧ ਗਈ ਹੈ ਕਿ ਬੀਤੇ ਦਿਨੀਂ ਮੋਗਾ ਵਿਚ ਰੈਲੀ ਦਾ ਆਯੋਜਨ ਕਰਨ ਵਾਲੇ ਸਿੱਧੂ ਧੜੇ ਦੇ ਦੋ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਇਸ ਕਾਰਵਾਈ ’ਤੇ ਸਿੱਧੂ ਚੁੱਪ ਨਹੀਂ ਬੈਠੇ ਅਤੇ ਉਨ੍ਹਾਂ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਵਿਰੋਧੀਆਂ ਨੂੰ ਮੋੜਵਾਂ ਜਵਾਬ ਦਿੱਤਾ। ਸਿੱਧੂ ਨੇ ਕਿਹਾ ਕਿ ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮਿਨਾਰ ਗਿਰਾ, ਮੁਝੇ ਗਿਰਾਨੇ ਕੀ ਕੋਸ਼ਿਸ਼ ਕਰ ਹਰ ਸ਼ਖ਼ਸ ਬਾਰ-ਬਾਰ ਗਿਰਾ। 

ਇਹ ਵੀ ਪੜ੍ਹੋ : ਕਰੀਬੀਆਂ ਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ ’ਚ ਜਵਾਬ

ਦੱਸ ਦਈਏ ਕਿ ਬੀਤੀ 21 ਤਾਰੀਖ਼ ਨੂੰ ਮੋਗਾ ਦੇ ਇਕ ਨਿੱਜੀ ਪੈਲਸ ਵਿਚ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਕਾਂਗਰਸ ਮਿਲਣੀ ਕੀਤੀ ਗਈ ਸੀ। ਇਸ ਮਿਲਣੀ ਵਿਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ਼ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਵਿਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈਕਮਾਂਡ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮੋਗਾ ਵਿਚ ਰੈਲੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਂਡ ਨੇ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ’ਚੋਂ ਸਸਪੈਂਡ ਕਰ ਦਿੱਤਾ। 

ਇਹ ਵੀ ਪੜ੍ਹੋ : 40 ਸਾਲ ਪਹਿਲਾਂ ਦਿੱਤੇ ਸੀ ਘੱਟ ਨੰਬਰ, ਕੈਨੇਡਾ ਤੋਂ ਪਰਤੇ ਐੱਨ. ਆਰ. ਆਈ. ਨੇ ਚਾੜ੍ਹ ਦਿੱਤਾ ਚੰਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News