ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

Wednesday, Oct 20, 2021 - 06:49 PM (IST)

ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਭੋਆ (ਬਿਊਰੋ) - ਕਾਂਗਰਸ ਦਾ ਕੋਈ ਨਾ ਕੋਈ ਵਿਧਾਇਕ ਆਪਣੇ ਕਾਰਨਾਮਿਆਂ ਕਰਕੇ ਹਮੇਸ਼ਾ ਚਰਚਾ ਦਾ ਵਿਸ਼ਾ ਬਣਿਆ ਹੀ ਰਹਿੰਦਾ ਹੈ। ਪਠਾਨਕੋਟ ਭੋਆ ਹਲਕੇ ਦਾ ਵਿਧਾਇਕ ਜੋਗਿੰਦਰ ਪਾਲ ਸਿੰਘ ਵੀ ਉਸ ਸਮੇਂ ਚਰਚਾ ਦਾ ਵਿਸ਼ਾ ਬਣ ਗਿਆ, ਜਦੋਂ ਉਸ ਨੇ ਜਗਰਾਤੇ ਦੌਰਾਨ ਇਕ ਨੌਜਵਾਨ ਦੇ ਥੱਪੜ ਮਾਰ ਦਿੱਤੇ। ਵਿਧਾਇਕ ਜੋਗਿੰਦਰ ਪਾਲ ਦੀ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ’ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਵਿਧਾਇਕ ਇਕ ਜਗਰਾਤੇ ’ਚ ਗਏ ਹੋਏ ਸਨ, ਜਿਥੇ ਉਨ੍ਹਾਂ ਨੇ ਇਕ ਨੌਜਵਾਨ ਦੀ ਸੁਰੱਖਿਆ ਕਰਮਚਾਰੀਆਂ ਨਾਲ ਮਿਲ ਕੇ ਥੱਪੜੇ ਮਾਰਦੇ ਹੋਏ ਕੁੱਟਮਾਰ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ

PunjabKesari

ਮਿਲੀ ਜਾਣਕਾਰੀ ਅਨੁਸਾਰ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਜਗਰਾਤੇ ਦੇ ਇਸ ਪ੍ਰੋਗਰਾਮ ’ਚ ਆਪਣੀਆਂ ਉਪਲੰਬਧੀਆਂ ਦੇ ਬਾਰੇ ਵਿਸਥਾਰ ਨਾਲ ਦੱਸ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਆਇਆ, ਜਿਸ ਦੇ ਵਿਧਾਇਕ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਅੱਜ ਤੱਕ ਕੀਤਾ ਕੀ ਹੈ? ਇਸੇ ਸਵਾਲ ਦੇ ਕਰਕੇ ਵਿਧਾਇਕ ਗੁੱਸੇ ’ਚ ਆ ਗਏ ਅਤੇ ਉਨ੍ਹਾਂ ਨੇ ਲੋਕਾਂ ਦੇ ਸਾਹਮਣੇ ਨੌਜਵਾਨ ਨੂੰ ਥੱਪੜੇ ਮਾਰਨੇ ਸ਼ੁਰੂ ਕਰ ਦਿੱਤੇ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਦੀ ਵੀਡੀਓ ਬਣਾ ਲਈ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

PunjabKesari

PunjabKesari


author

rajwinder kaur

Content Editor

Related News