ਵੱਡੀ ਵਾਰਦਾਤ ਦਾ ਕੰਬਿਆ ਜਲੰਧਰ, ਵਿਧਾਇਕ ਦੇ ਭਾਣਜੇ ਦਾ ਸ਼ਰੇਆਮ ਕਤਲ
Wednesday, Dec 18, 2024 - 06:24 PM (IST)
ਜਲੰਧਰ (ਦਿਲਬਾਗੀ) : ਜਲੰਧਰ ਦੇ ਆਦਮਪੁਰ ਵਿਚ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਆਦਮਪੁਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕੋਟਲੀ ਦਾ ਭਾਣਜਾ ਪਿੰਡ ਬਿਆਸ ਵਿਚ ਮੌਜੂਦ ਸੀ। ਇਸ ਦੌਰਾਨ ਉਸ ਦੀ ਲਗਭਗ 8 ਮੁੰਡਿਆਂ ਨਾਲ ਬਹਿਸ ਹੋ ਗਈ। ਬਹਿਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਵਿਚ ਵਿਧਾਇਕ ਦੇ ਭਾਣਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਦਮਪੁਰ ਨਿਵਾਸੀ ਸੰਨੀ ਦੇ ਰੂਪ ਵਿਚ ਹੋਈ ਹੈ। ਉਥੇ ਹੀ ਦੋ ਜ਼ਖਮੀ ਹਨ। ਦੇਹਾਤ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ, ਕੜਾਕੇ ਦੀ ਠੰਡ ਦਰਮਿਆਨ ਖੜ੍ਹੀ ਹੋਈ ਇਹ ਵੱਡੀ ਮੁਸੀਬਤ
ਦੂਜੇ ਪਾਸੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਮਾਮੂਲੀ ਝਗੜੇ ਤੋਂ ਬਾਅਦ ਮੇਰੇ ਭਾਣਜੇ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁੰਡਾਗਰਦੀ ਇਸ ਹੱਦ ਤਕ ਫੈਲ ਚੁੱਕੀ ਹੈ ਕਿ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ। ਉਨ੍ਹਾਂ ਨੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਮੰਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਹੋਈ ਸਖ਼ਤ ਕਾਰਵਾਈ, ਮੁਅੱਤਲ ਕਰਨ ਦੇ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e