ਕਾਂਗਰਸ ਦੇ ਨਵੇਂ ਚੁਣੇ 3 ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਨੇ ਚੁਕਾਈ ਸਹੁੰ

Monday, Nov 04, 2019 - 06:53 PM (IST)

ਕਾਂਗਰਸ ਦੇ ਨਵੇਂ ਚੁਣੇ 3 ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਨੇ ਚੁਕਾਈ ਸਹੁੰ

ਚੰਡੀਗੜ੍ਹ/ਜਲਾਲਾਬਾਦ (ਭੁੱਲਰ, ਸੇਤੀਆ) : ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਕਾਂਗਰਸ ਦੇ ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਵਾਈ। ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜਲਾਲਾਬਾਦ ਤੋਂ ਚੋਣ ਜਿੱਤਣ ਵਾਲੇ ਵਿਧਾਇਕ ਰਮਿੰਦਰ ਆਵਲਾ, ਮੁਕੇਰੀਆ ਤੋਂ ਵਿਧਾਇਕ ਇੰਦੂ ਬਾਲਾ ਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਅਹੁਦੇ ਦੀ ਸਹੁੰ ਚੁਕਵਾਈ। 

ਇਸ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਾਂਗਰਸ ਦੇ ਹੋਰ ਵੀ ਸੀਨੀਅਰ ਆਗੂ ਮੌਜੂਦ ਸਨ।


author

Gurminder Singh

Content Editor

Related News