ਭਗਵੰਤ ਮਾਨ ਦੇ CM ਬਣਨ ’ਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਦਿੱਤੀ ਵਧਾਈ

Wednesday, Mar 16, 2022 - 04:01 PM (IST)

ਭਗਵੰਤ ਮਾਨ ਦੇ CM ਬਣਨ ’ਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ : ਕਾਂਗਰਸ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ CM ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਆਖਿਆ ਕਿ ਮੈਂ ਆਸ ਕਰਦਾ ਹਾਂ ਕਿ ਤੁਸੀਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੋਗੇ।

PunjabKesari

ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਆਖੀਆਂ ਵੱਡੀਆਂ ਗੱਲਾਂ, ਇਨਕਲਾਬ ਜ਼ਿੰਦਾਬਾਦ ਦੇ ਲਗਾਏ ਨਾਅਰੇ

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖੇ ਵੱਡੇ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਇਸ ਤੋਂ ਬਾਅਦ ਮਾਨ ਨੇ ਸਟੇਜ ਤੋਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

ਇਹ ਵੀ ਪ਼ੜ੍ਹੋ : ਨਾਜਾਇਜ਼ ਰੇਤ ਮਾਈਨਿੰਗ ਖ਼ਿਲਾਫ਼ 'ਆਪ' ਵਿਧਾਇਕ ਦੀ ਰੇਡ, ਮੁਲਜ਼ਮਾਂ ਨੂੰ ਪਈਆਂ ਭਾਜੜਾਂ


author

Anuradha

Content Editor

Related News