ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ

Tuesday, Aug 27, 2019 - 12:40 PM (IST)

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ

 ਜਲੰਧਰ/ਹੁਸ਼ਿਆਰਪੁਰ— ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਮੌਤ ਦੀ ਖਬਰ ਸੁਣ ’ਤੇ ਡੂੰਘਾ ਦੁੱਖ ਪਹੁੰਚਿਆ ਹੈ। ਉਨ੍ਹਾਂ ਦਾ ਅਚਾਨਕ ਦੇਹਾਂਤ ਹੋਣ ਨਾਲ ਪੰਜਾਬ ਨੂੰ ਬੇਹੱਦ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। 

PunjabKesari
ਜ਼ਿਕਰਯੋਗ ਹੈ ਕਿ ਮੁਕੇਰੀਆਂ ਹਲਕੇ ਤੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ (59) ਦਾ ਅੱਜ ਦਿਹਾਂਤ ਹੋ ਗਿਆ। ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਚੰਡੀਗੜ੍ਹ ਸਥਿਤ ਪੀ. ਜੀ. ਆਈ. ’ਚ ਜ਼ੇਰੇ ਇਲਾਜ ਸਨ। ਰਜਨੀਸ਼ ਦੋ ਵਾਰ ਲਗਾਤਾਰ ਮੁਕੇਰੀਆਂ ਤੋਂ ਵਿਧਾਇਕ ਰਹਿ ਚੁੱਕੇ ਸਨ। 


author

shivani attri

Content Editor

Related News