ਕਾਂਗਰਸੀ MLA ਸੁਖਪਾਲ ਖਹਿਰਾ ਨੂੰ ਭੇਜਿਆ ਗਿਆ ਜੁਡੀਸ਼ੀਅਲ ਹਿਰਾਸਤ 'ਚ

01/05/2024 6:29:03 PM

ਕਪੂਰਥਲਾ- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸਥਾਨਕ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿਚ ਧਾਰਾ 195-ਏ ਅਤੇ 506 ਆਈ. ਪੀ. ਸੀ. ਤਹਿਤ ਦਰਜ ਕੇਸ ਵਿਚ ਕੱਲ੍ਹ ਦੇਰ ਸ਼ਾਮ ਅਦਾਲਤ ਨੇ ਸੁਖਪਾਲ ਖਹਿਰਾ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ 'ਚ ਖਹਿਰਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਸ ਕਪੂਰਥਲਾ ਦੀ ਅਦਾਲਤ 'ਚ ਪਹੁੰਚੀ, ਜਿੱਥੇ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। 

ਖਹਿਰਾ ਦੇ ਵਕੀਲ ਕਵਲਜੀਤ ਸਿੰਘ ਨੇ ਕਿਹਾ ਕੀ ਪੁਲਸ ਨੇ 5 ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਨਾ-ਮਨਜ਼ੂਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਖਹਿਰਾ ਨੂੰ ਹੁਣ ਨਾਭਾ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜ਼ਮਾਨਤ ਲਈ ਅਪੀਲ ਦਇਰ ਕਰ ਦਿੱਤੀ ਹੈ, ਜਿਸ ਦੀ ਸੁਣਵਾਈ ਸ਼ਨੀਵਾਰ ਹੋਵੇਗੀ।

ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ 4 ਜਨਵਰੀ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ’ਚ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਸੀ, ਉਸ ਤੋਂ ਬਾਅਦ ਖਹਿਰਾ ਦੇ ਖਿਲਾਫ ਥਾਣਾ ਸੁਭਾਨਪੁਰ ਦੀ ਪੁਲਸ ਨੇ 4 ਜਨਵਰੀ ਨੂੰ ਪਿੰਡ ਡੋਗਰਾਂਵਾਲ ਦੀ ਮਹਿਲਾ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਧਾਰਾ 195 ‘ਏ’ ਅਤੇ 506 ਆਈ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕੀਤਾ ਸੀ, ਜਿਸ ਦੀ ਸੁਣਵਾਈ ਦੌਰਾਨ ਜੱਜ ਸੁਪਰੀਤ ਕੌਰ ਨੇ ਐੱਮ. ਐੱਲ. ਏ. ਖਹਿਰਾ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ। ਅੱਜ ਖਹਿਰਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਬੇਸ਼ੱਕ 2015 'ਚ ਫਾਜ਼ਿਲਕਾ 'ਚ ਐੱਨ. ਡੀ. ਪੀ. ਐੱਸ. ਦੇ ਦਰਜ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। 28 ਸਤੰਬਰ ਨੂੰ ਪੁਲਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਜ਼ਮਾਨਤ ਦੇਣ ਦੇ ਬਾਵਜੂਦ ਵੀ ਖਹਿਰਾ ਦੀ ਜੇਲ੍ਹ ’ਚੋਂ ਰਿਹਾਈ ਅਸੰਭਵ ਹੈ ਕਿਉਂਕਿ ਕਪੂਰਥਲਾ ਪੁਲਸ ਨੇ ਉਨ੍ਹਾਂ ਖ਼ਿਲਾਫ਼ ਸੁਭਾਨਪੁਰ ਥਾਣੇ 'ਚ ਇਕ ਹੋਰ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਸੀ। 

ਇਹ ਵੀ ਪੜ੍ਹੋ :  ਜਲੰਧਰ ਜ਼ਿਲ੍ਹੇ 'ਚ ਸਵਾਈਨ ਫਲੂ ਦੀ ਦਸਤਕ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

ਇਸ ਤੋਂ ਬਾਅਦ ਮਾਣਯੋਗ ਅਦਾਲਤ 'ਚ ਦੇਰ ਸ਼ਾਮ ਪੇਸ਼ ਕਰਨ ’ਤੇ ਅਦਾਲਤ ਨੇ ਉਨ੍ਹਾਂ ਦਾ ਇਕ ਦਿਨ ਦਾ ਰਿਮਾਂਡ ਲਿਆ ਗਿਆ ਸੀ। ਵੀਰਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਦੀ ਇਕ ਹੋਰ ਮਾਮਲੇ 'ਚ ਅਗਾਊਂ ਜ਼ਮਾਨਤ ਦੇਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਕਿਉਂਕਿ ਖਹਿਰਾ ਨੂੰ ਅੰਦੇਸ਼ਾ ਸੀ ਕਿ ਜ਼ਮਾਨਤ ਮਿਲਦੇ ਸਾਰ ਹੀ ਪੁਲਸ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ’ਚ ਗ੍ਰਿਫ਼ਤਾਰ ਕਰ ਸਕਦੀ ਹੈ। ਅੱਜ ਇਕ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਖਹਿਰਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਖਹਿਰਾ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਮੰਤਰੀ ਬਲਕਾਰ ਸਿੰਘ ਦਾ ਅਹਿਮ ਐਲਾਨ, ਸ਼ਹਿਰਾਂ ਲਈ ਬਣਨਗੇ ਮਾਸਟਰ ਪਲਾਨ, ਦਿੱਤੀਆਂ ਇਹ ਹਦਾਇਤਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News