ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
Sunday, Feb 01, 2026 - 02:20 PM (IST)
ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿੱਤ ਮੰਤਰੀ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 2026 ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬਜਟ ਦੀ ਪੇਸ਼ਕਾਰੀ ਦੇ ਸਮੇਂ ਅਤੇ ਇਸ ਵਿੱਚ ਸ਼ਾਮਲ ਸਮੱਗਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹੈ। ਉਨ੍ਹਾਂ ਨੇ ਪਹਿਲਾਂ ਵੀ ਇਸ ਪਵਿੱਤਰ ਦਿਨ 'ਤੇ ਬਜਟ ਪੇਸ਼ ਕਰਨ 'ਤੇ ਇਤਰਾਜ਼ ਜਤਾਇਆ ਸੀ ਅਤੇ ਮੰਗ ਕੀਤੀ ਸੀ ਕਿ ਇਸ ਦਿਨ ਛੁੱਟੀ ਹੋਣੀ ਚਾਹੀਦੀ ਸੀ।
ਵਾਰਾਣਸੀ ਜਾਣ ਦੀ ਯੋਜਨਾ ਰੱਦ
ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਉਹ ਅੱਜ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਵਾਰਾਣਸੀ ਜਾਣ ਦੀ ਯੋਜਨਾ ਬਣਾ ਰਹੇ ਸਨ ਪਰ ਐਤਵਾਰ ਹੋਣ ਦੇ ਬਾਵਜੂਦ ਬਜਟ ਪੇਸ਼ ਕੀਤੇ ਜਾਣ ਕਾਰਨ ਉਹ ਉੱਥੇ ਨਹੀਂ ਜਾ ਸਕੇ।
ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ ਸਾਈਨ ਬੋਰਡ
ਗੁਰੂ ਰਵਿਦਾਸ ਜੀ ਦੇ ਨਾਮ 'ਤੇ ਕੋਈ ਐਲਾਨ ਨਹੀਂ
ਚਰਨਜੀਤ ਸਿੰਘ ਚੰਨੀ ਨੇ ਅਫ਼ਸੋਸ ਪ੍ਰਗਟਾਇਆ ਕਿ ਬਜਟ ਦੌਰਾਨ ਕਿਸੇ ਵੀ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜ਼ਿਕਰ ਨਹੀਂ ਕੀਤਾ। ਸਰਕਾਰ ਵੱਲੋਂ ਉਨ੍ਹਾਂ ਦੇ ਨਾਮ 'ਤੇ ਕਿਸੇ ਵੀ ਸਕੀਮ, ਯੂਨੀਵਰਸਿਟੀ ਜਾਂ ਕਿਸੇ ਨਵੀਂ ਪਹਿਲਕਦਮੀ ਦਾ ਐਲਾਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ
ਗ਼ਰੀਬਾਂ ਅਤੇ ਕਿਸਾਨਾਂ ਦੀ ਅਣਦੇਖੀ
ਚੰਨੀ ਨੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ 'ਚ ਕਿਸਾਨਾਂ, ਮਜ਼ਦੂਰਾਂ ਜਾਂ ਗ਼ਰੀਬ ਤਬਕੇ ਲਈ ਕੋਈ ਰਾਹਤ ਜਾਂ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ ਹਨ। ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਨੇ ਬਜਟ ਸੈਸ਼ਨ ਦੌਰਾਨ ਸਰਕਾਰ ਦੀਆਂ ਤਰਜੀਹਾਂ 'ਤੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ।
ਇਹ ਵੀ ਪੜ੍ਹੋ: High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
