ਸਰਹੱਦੀ ਪਿੰਡਾਂ ਦਾ ਦੌਰਾ ਕਰਨ ਅਟਾਰੀ ਵਿਖੇ ਪੁੱਜੇ ਕਾਂਗਰਸੀ ਸਾਂਸਦ ਗੁਰਜੀਤ ਔਜਲਾ
Monday, May 05, 2025 - 06:26 PM (IST)

ਅੰਮ੍ਰਿਤਸਰ (ਬਿਊਰੋ) : ਪਹਿਲਗਾਮ ਦੀ ਘਟਨਾ ਤੋਂ ਬਾਅਦ ਸਰਹੱਦੀ ਤਣਾਅ ਵਧਣ ਦੇ ਮੱਦੇਨਜ਼ਰ ਅੱਜ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅਟਾਰੀ ਵਾਹਗਾ ਸਰਹੱਦ ਦੇ ਨੇੜਲੇ ਪਿੰਡ ਰੋੜਾਂਵਾਲੀ ਦਾ ਦੌਰਾ ਕੀਤਾ। ਇਥੇ ਪਹੁੰਚ ਕੇ ਉਹਨਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਖ਼ਤਰਨਾਕ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
ਸਾਂਸਦ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਮੈਂ ਲੋਕ ਸਭਾ ਮੈਂਬਰ ਹਾਂ ਅਤੇ ਇਹ ਪਿੰਡ ਮੇਰੇ ਹਲਕੇ ਵਿੱਚ ਆਉਂਦੇ ਹਨ। ਪਹਿਲਗਾਮ ਘਟਨਾ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਕਰਕੇ ਸਰਹੱਦੀ ਪਿੰਡਾਂ ਦੇ ਲੋਕ ਬਹੁਤ ਚਿੰਤਤ ਹਨ। ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਨ ਅਤੇ ਹਾਲ-ਚਾਲ ਪੁੱਛਣ ਲਈ ਮੈਂ ਇੱਥੇ ਆਇਆ ਹਾਂ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਦੀ ਭੂਮਿਕਾ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤੀ ਜਾ ਸਕਦੀ। ਇਹ ਲੋਕ ਅੱਜ ਵੀ ਦੇਸ਼ ਦੀ ਸੁਰੱਖਿਆ ਲਈ ਸਾਥੀ ਬਣ ਕੇ ਖੜੇ ਹਨ ਅਤੇ ਹਰ ਕਿਸਮ ਦੇ ਚੁਣੌਤੀਪੂਰਨ ਹਾਲਾਤ ਵਿੱਚ ਭਰੋਸੇਯੋਗ ਭੂਮਿਕਾ ਨਿਭਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਸਾਂਸਦ ਔਜਲਾ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸਰਹੱਦੀ ਪਿੰਡਾਂ ਦੀਆਂ ਜ਼ਰੂਰਤਾਂ ਅਤੇ ਸੁਰੱਖਿਆ ਸੰਬੰਧੀ ਮਸਲਿਆਂ 'ਤੇ ਤੁਰੰਤ ਧਿਆਨ ਦੇਵੇ। ਇਸ ਮੌਕੇ ਪਿੰਡ ਰੋੜਾਵਾਲਾ ਦੇ ਲੋਕਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਵੀ ਕੋਈ ਮੁਸ਼ਕਿਲ ਆਉਂਦੀ ਹੈ ਤੇ ਸਭ ਤੋਂ ਪਹਿਲੇ ਸਰਹੱਦੀ ਪਿੰਡਾਂ ਨੂੰ ਆਉਂਦੀ ਹੈ ਜੋ ਬਾਰਡਰ 'ਤੇ ਵੱਸ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤਣਾਅ ਪੈਦਾ ਹੁੰਦਾ ਹੈ ਤਾਂ ਸਾਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਥੋਂ ਤੱਕ ਕਿ ਸਾਡੇ ਬੱਚਿਆਂ ਦੀ ਪੜ੍ਹਾਈ ਛੁੱਟ ਜਾਂਦੀ ਹੈ ਤੇ ਸਾਡੇ ਪਸ਼ੂ ਡੰਗਰ ਅਤੇ ਘਰ ਜ਼ਮੀਨ ਸਾਰੀ ਉੱਥੇ ਛੱਡ ਕੇ ਸਾਨੂੰ ਪਿੱਛੇ ਨੂੰ ਮੁੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਇਹੋ ਜਿਹੇ ਹਾਲਾਤ ਪੈਦਾ ਹੋਏ ਹਨ ਪਰ ਇਸ ਵਾਰ ਫਿਰ ਜੋ ਪਹਿਲਗਾਮ ਵਿੱਚ ਘਟਨਾ ਘਟੀ ਹੈ ਉਸ ਤੋਂ ਬਾਅਦ ਇਹ ਹਾਲਾਤ ਪੈਦਾ ਹੋ ਗਏ ਹਨ, ਜਿਸ ਦੇ ਚਲਦੇ ਤਾਰੋ ਪਾਰ ਜੋ ਸਾਡੀ ਜ਼ਮੀਨ ਹੈ ਉਸ ਨੂੰ ਖੇਤੀ ਕਰਨ ਵਿੱਚ ਵੀ ਕਾਫੀ ਪਰੇਸ਼ਾਨੀ ਆਉਂਦੀ ਹੈ। ਇਸ ਕਰਕੇ ਸਰਕਾਰਾਂ ਨੂੰ ਮਿਲ ਬੈਠ ਕੇ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8