ਕਾਂਗਰਸ ਸਰਕਾਰ ਕਿਸੇ ਵੀ ਮੁੱਦੇ ''ਤੇ ਗੰਭੀਰ ਨਹੀਂ : ਮਜੀਠੀਆ

08/22/2017 8:00:32 PM

ਮਜੀਠਾ (ਪ੍ਰਿਥੀਪਾਲ/ਸਰਬਜੀਤ)-ਪੰਜਾਬ ਵਿਚਲੀ ਕਾਂਗਰਸ ਸਰਕਾਰ ਕਿਸੇ ਵੀ ਮੁੱਦੇ 'ਤੇ ਗੰਭੀਰ ਨਹੀਂ। ਪੰਜਾਬ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਕਾਂਗਰਸ ਸਰਕਾਰ ਨੇ ਇਕਦਮ ਬੰਦ ਕਰ ਦਿੱਤੀਆਂ ਹਨ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਕੋਝਾ ਮਜ਼ਾਕ ਕੀਤਾ ਹੈ। 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੇ ਗ੍ਰਹਿ ਵਿਖੇ ਇਕੱਠੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। 
ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਿਰ 96 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੈ। ਪੰਜਾਬ ਸਰਕਾਰ ਨੇ ਹਰੇਕ ਕਿਸਾਨ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਕੀਤੀ ਹੈ ਪਰ ਸਰਕਾਰ ਨੇ ਹੁਣ ਤੱਕ ਇੰਨਾ ਕਰਜ਼ਾ ਮੁਆਫੀ ਵਾਲੇ ਕਿਸਾਨਾਂ ਦੀ ਲਿਸਟ ਜਾਰੀ ਨਹੀਂ ਕੀਤੀ। ਉਨ੍ਹਾਂ ਸਰਕਾਰ 'ਤੇ ਸਵਾਲ ਕਰਦਿਆਂ ਕਿਹਾ ਕਿ ਅਗਰ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਤਾਂ ਫਿਰ ਕਿਸਾਨ ਅਜੇ ਵੀ ਖੁਦਕੁਸ਼ੀਆਂ ਕਿਉਂ ਕਰ ਰਹੇ ਹਨ।   ਇਸ ਮੌਕੇ ਮਜੀਠੀਆ ਦੇ ਨਾਲ ਜਥੇਦਾਰ ਸੰਤੋਖ ਸਿੰਘ ਸਮਰਾ, ਮੈਂਬਰ ਸ਼੍ਰੋਮਣੀ ਕਮੇਟੀ ਜੋਧ ਸਿੰਘ ਸਮਰਾ, ਤਲਬੀਰ ਸਿੰਘ ਗਿੱਲ, ਸਰਕਲ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਅਮਨਦੀਪ ਗਿੱਲ ਸੁਪਾਰੀਵਿੰਡਆਦਿ ਅਕਾਲੀ ਆਗੂ ਹਾਜ਼ਰ ਸਨ।


Related News