ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਹਟਾਉਣ ਤੋਂ ਬਾਅਦ ਸਿੱਧੂ ਦੇ ਅਗਲੇ ਕਦਮ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ
Tuesday, Apr 12, 2022 - 08:54 PM (IST)
ਲੁਧਿਆਣਾ (ਹਿਤੇਸ਼) : ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਨਵਜੋਤ ਸਿੱਧੂ ਦੇ ਅਗਲੇ ਸਿਆਸੀ ਕਦਮ ’ਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਇਥੇ ਦੱਸਣਾ ਠੀਕ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ’ਚ ਭਾਵੇਂ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ ਸੀ ਪਰ ਕਾਂਗਰਸ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਗਿਆ, ਜਿਸ ਦਾ ਗੁੱਸਾ ਸਿੱਧੂ ਨੇ ਵਿਧਾਨ ਸਭਾ ਚੋਣਾਂ ਦੌਰਾਨ ਖੁੱਲ੍ਹੇਆਮ ਕਾਂਗਰਸ ਸਰਕਾਰ ਅਤੇ ਪਾਰਟੀ ਦੇ ਫੈਸਲਿਆਂ ’ਤੇ ਸਵਾਲ ਖੜ੍ਹੇ ਕਰ ਕੇ ਕੱਢਿਆ।
ਇਹ ਵੀ ਪੜ੍ਹੋ : ਕਾਂਗਰਸ ਨੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਨੋਟਿਸ, ਇਕ ਹਫ਼ਤੇ ’ਚ ਮੰਗਿਆ ਜਵਾਬ
ਹੁਣ ਪਾਰਟੀ ਨੂੰ ਜਦੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਤਾਂ ਹਾਈਕਮਾਨ ਵੱਲੋਂ ਸਿੱਧੂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਸਿੱਧੂ ਕਾਫੀ ਸਰਗਰਮ ਨਜ਼ਰ ਆਏ, ਜਿਨ੍ਹਾਂ ਵੱਲੋਂ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਇਲਾਵਾ ਵਰਕਰਾਂ ਦੇ ਘਰ-ਘਰ ਜਾ ਕੇ ਮੀਟਿੰਗਾਂ ਕੀਤੀਆਂ ਗਈਆਂ ਪਰ ਹਾਈਕਮਾਨ ’ਤੇ ਇਸ ਦਾ ਕੋਈ ਅਸਰ ਨਹੀਂ ਪਿਆ ਅਤੇ ਨਾ ਸਿੱਧੂ ਨੂੰ ਅਹੁਦੇ ’ਤੇ ਬਰਕਰਾਰ ਰੱਖਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਖੇਮੇ ਦੇ ਕਿਸੇ ਮੈਂਬਰ ਨੂੰ ਪੰਜਾਬ ਕਾਂਗਰਸ ਜਾਂ ਵਿਧਾਇਕ ਦਲ ’ਚ ਕੋਈ ਜਗ੍ਹਾ ਦਿੱਤੀ ਗਈ। ਹੁਣ ਦੇਖਣਾ ਹੈ ਕਿ ਸਿੱਧੂ ਦਾ ਅਗਲਾ ਸਿਆਸੀ ਕਦਮ ਕੀ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਨਵੇਂ ਬਣੇ ਪੰਜਾਬ ਪ੍ਰਧਾਨ ਅਤੇ ਵਿਧਾਇਕ ਦਲ ਦੇ ਨੇਤਾ ਨੂੰ ਵਧਾਈ ਦੇਣ ਦੇ ਨਾਲ ਹੀ ਮਿਲ ਕੇ ਕੰਮ ਕਰਨ ਦੀ ਗੱਲ ਵੀ ਕਹੀ ਹੈ।
ਇਹ ਵੀ ਪੜ੍ਹੋ : ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਖੁਸ਼ੀ ’ਚ ਖੀਵੇ ਹੋਏ ਸੁਰਜੀਤ ਧੀਮਾਨ, ਲੱਡੂ ਵੰਡਦਿਆਂ ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?