ਚਰਨਜੀਤ ਚੰਨੀ ਨੇ ਲਈ ਹਾਰ ਦੀ ਜ਼ਿੰਮੇਵਾਰੀ, ਨਵਜੋਤ ਸਿੱਧੂ ’ਤੇ ਆਖੀ ਇਹ ਗੱਲ
Friday, Apr 22, 2022 - 09:52 PM (IST)
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਦੀ ਜ਼ਿੰਮੇਵਾਰੀ ਲਈ ਹੈ। ਚੰਨੀ ਨੇ ਆਖਿਆ ਹੈ ਕਿ ਉਹ ਮੁੱਖ ਮੰਤਰੀ ਸਨ ਅਤੇ ਅਖੀਰ ਵਿਚ ਵੀ ਕਾਂਗਰਸ ਨੇ ਉਨ੍ਹਾਂ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ, ਲਿਹਾਜ਼ਾ ਉਹ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗੱਲਾਂ-ਗੱਲਾਂ ਵਿਚ ਨਵਜੋਤ ਸਿੱਧੂ ਨੂੰ ਵੀ ਜਵਾਬ ਦਿੰਦਿਆਂ ਆਖਿਆ ਕਿ ਭਾਵੇਂ ਉਹ ਮੁੱਖ ਮੰਤਰੀ ਦੇ ਤੌਰ ’ਤੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ ਪਰ ਪਾਰਟੀ ਪ੍ਰਧਾਨ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ, ਇਸ ਬਾਰੇ ਉਹ ਗੱਲ ਨਹੀਂ ਕਰਨਗੇ। ਇਸ ਦੌਰਾਨ ਚੰਨੀ ਨੇ ਰਾਜਾ ਵੜਿੰਗ ਵਲੋਂ ਅੱਜ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਹੋਣ ’ਤੇ ਵੀ ਵੜਿੰਗ ਨੇ ਬਹੁਤ ਵਧੀਆ ਕੰਮ ਕੀਤਾ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਵੀ ਰਾਜਾ ਵੜਿੰਗ ਕਾਂਗਰਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ।
ਇਹ ਵੀ ਪੜ੍ਹੋ : ਅਹੁਦਾ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਪੜ੍ਹਾਇਆ ਅਨੁਸ਼ਾਸਨ ਦਾ ਪਾਠ, ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ
ਕੀ ਕਿਹਾ ਸੀ ਨਵਜੋਤ ਸਿੱਧੂ ਨੇ
ਦਰਅਸਲ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਚੋਣਾਂ ’ਚ ਹਾਰ ਤੋਂ ਬਾਅਦ ਉਹ ਅੱਜ ਤੱਕ ਨਹੀਂ ਬੋਲੇ ਪਰ ਅੱਜ ਉਹ ਡੰਕੇ ’ਤੇ ਚੋਟ ’ਤੇ ਆਖ ਰਹੇ ਹਨ ਕਿ ਪੰਜ ਸਾਲ ਦੇ ਮਾਫੀਆ ਰਾਜ ਕਰਕੇ ਕਾਂਗਰਸ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ। ਮੈਂ ਇਤਸ ਮਾਫੀਏ ਖ਼ਿਲਾਫ਼ ਲੜਦਾ ਰਿਹਾ, ਇਹ ਮਾਫੀਆ ਪੰਜਾਬ ਨੂੰ ਘੁੰਣ ਵਾਂਗ ਖਾ ਗਿਆ ਅਤੇ ਇਸ ਵਿਚ ਮੁੱਖ ਮੰਤਰੀ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਰਾਜਪਾਲ ਨਾਲ ਮੁਲਾਕਾਤ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?