ਪੰਜਾਬ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਕਾਂਗਰਸ ’ਚ ਵੱਡੀ ਹਲਚਲ, ਸਿੱਧੂ ਦੀ ਅਗਵਾਈ ’ਚ ਇਕੱਠੇ ਹੋਏ 20 ਤੋਂ ਵੱਧ ਆਗੂ
Saturday, Mar 26, 2022 - 05:35 PM (IST)
ਸੁਲਤਾਨਪੁਰ ਲੋਧੀ: ਨਵੇਂ ਸੂਬਾ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਦੇ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਚੀਮਾ ਦੇ ਘਰ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਲਗਭਗ 20 ਤੋਂ ਵੱਧ ਸਾਬਕਾ ਵਿਧਾਇਕ ਅਤੇ ਮੌਜੂਦਾ ਵਿਧਾਨ ਸਭਾ ਚੋਣਾਂ ਲੜ ਚੁੱਕੇ ਆਗੂ ਸ਼ਾਮਲ ਹੋਏ। ਇਨ੍ਹਾਂ ਵਿੱਚ ਸੁਖਪਾਲ ਸਿੰਘ ਖਹਿਰਾ, ਬਲਵਿੰਦਰ ਧਾਲੀਵਾਲ, ਸੁਨੀਲ ਦੱਤੀ, ਅਸ਼ਵਨੀ ਸੇਖੜੀ, ਨਾਜਰ ਸਿੰਘ ਮਾਨਸ਼ਾਹੀਆ, ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਹੋਰ ਆਗੂ ਸ਼ਾਮਲ ਹੋਏ। ਲੰਚ ਡਿਪਲੋਮੇਸੀ ਰਾਹੀਂ ਹੋਈ ਇਸ ਮੀਟਿੰਗ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ।
ਇਹ ਵੀ ਪੜ੍ਹੋ : ਫੇਸਬੁੱਕ ’ਤੇ ਹੋਈ ਦੋਸਤੀ ਗੂਗਲ ਟ੍ਰਾਂਸਲੇਟ ਨੇ ਕੀਤੀ ਗੂੜ੍ਹੀ, ਪਠਾਨਕੋਟ ਪਹੁੰਚੀ ਅਮਰੀਕਨ ਕੁੜੀ, ਗੁਰਦੁਆਰੇ ’ਚ ਲਈਆਂ ਲਾਵਾਂ
ਇਸ ਮੀਟਿੰਗ ਉਪਰੰਤ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਵੀ ਸਾਂਝੀ ਕੀਤੀ, ਜਿਸ ਵਿਚ ਉਨ੍ਹਾਂ ਲਿਖਿਆ ਕਿ ‘ਪੰਜਾਬ ਦੀ ਹੱਕ ਸੱਚ ਦੀ ਲੜਾਈ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਲੜਾਂਗੇ, ਜਿੱਤੇਗਾ ਪੰਜਾਬ’। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਸੀ। ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਨਮੋਸ਼ੀ ਵਾਲੀ ਹਾਰ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਸਿੱਧੂ ਤੋਂ ਅਸਤੀਫ਼ਾ ਮੰਗ ਲਿਆ ਸੀ। ਹੁਣ ਜਦੋਂ ਹਾਈਕਮਾਨ ਪੰਜਾਬ ਦੇ ਨਵੇਂ ਪ੍ਰਧਾਨ ਦੇ ਐਲਾਨ ਕਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਇਸ ਤੋਂ ਪਹਿਲਾਂ ਸਿੱਧੂ ਨੇ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਸਖ਼ਤ ਸੁਨੇਹਾ ਦੇਣ ਦਾ ਯਤਨ ਕੀਤਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ, ਵਿਧਾਇਕਾਂ ਨੂੰ ਦਿੱਤਾ ਤਕੜਾ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?