ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ, ਹੁਣ ਪਟਿਆਲਾ ’ਚ ਇਕੱਠੇ ਹੋਏ ਕਾਂਗਰਸੀ

04/02/2022 9:18:09 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸਿੱਧੂ ਵਲੋਂ ਮਾਲਵਾ ਦੇ ਆਗੂਆਂ ਨੂੰ ਆਪਣੀ ਪਟਿਆਲਾ ਸਥਿਤ ਰਿਹਾਇਸ਼ ’ਤੇ ਦੁਪਹਿਰ ਦੇ ਖਾਣੇ ’ਤੇ ਬੁਲਾਇਆ ਗਿਆ। ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਦੀ ਇਹ ਤੀਸਰੀ ਮੀਟਿੰਗ ਹੈ। ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਿੱਧੂ ਤੋਂ ਅਸਤੀਫ਼ਾ ਲੈ ਲਿਆ ਸੀ। ਇਸ ਤੋਂ ਪਹਿਲਾਂ ਉਹ ਕਪੂਰਥਲਾ ਅਤੇ ਲੁਧਿਆਣਾ ਵਿਚ ਵੀ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਕਰੀਬੀ ਆਗੂ ਅੰਮ੍ਰਿਤਸਰ ਵਿਚ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।

ਇਹ ਵੀ ਪੜ੍ਹੋ : ਕਾਂਗਰਸ ’ਚ ਖਿੱਚੋਤਾਣ ਤੇਜ਼, ਦੂਜੇ ਵਿਧਾਨ ਸਭਾ ਸੈਸ਼ਨ ’ਚ ਵੀ ਨਹੀਂ ਮਿਲਿਆ ਵਿਰੋਧੀ ਧਿਰ ਦਾ ਨੇਤਾ

ਸਿਆਸੀ ਮਾਹਿਰਾਂ ਮੁਤਾਬਕ ਇਨ੍ਹਾਂ ਮੀਟਿੰਗਾਂ ਰਾਹੀਂ ਸਿੱਧੂ ਕਾਂਗਰਸ ਹਾਈਕਮਾਨ ਨੂੰ ਤਾਕਤ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਟਿਆਲਾ ਵਿਚ ਹੋਈ ਮੀਟਿੰਗ ਵਿਚ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਸੁਖਬਿੰਦਰ ਡੈਨੀ, ਹਰਦਿਆਲ ਕੰਬੋਜ ਤੋਂ ਇਲਾਵਾ ਮੋਹਿੰਦਰ ਸਿੰਘ ਕੇ. ਪੀ., ਪਿਰਮਲ ਸਿੰਘ ਖਾਲਸਾ, ਨਾਜਰ ਸਿੰਘ ਮਾਨਸ਼ਾਹੀਆ, ਮੁਹੰਮਦ ਮੁਸਤਫਾ, ਅਸ਼ਵਨੀ ਸੇਖੜੀ ਸ਼ਾਮਲ ਸਨ।

ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤੇ ਦੋ ਪਰਿਵਾਰ, ਪਹਿਲਾਂ ਆਸ਼ਕ ਨੇ ਕੀਤੀ ਖ਼ੁਦਕੁਸ਼ੀ, ਫਿਰ ਪਤੀ ਨੇ ਪੀਤਾ ਜ਼ਹਿਰ

ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਹਾਰਣ ਤੋਂ ਬਾਅਦ ਦੋ ਹਫਤਿਆਂ ਵਿਚ ਸਿੱਧੂ ਦੀ ਇਹ ਤੀਸਰੀ ਮੀਟਿੰਗ ਹੈ। ਸਿੱਧੂ ਵਲੋਂ ਮੀਟਿੰਗ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਤੋਂ ਕੀਤੀ ਗਈ ਸੀ। ਜਿੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਮੀਟਿੰਗ ਬੁਲਾਈ ਗਈ ਸੀ। ਇਸ ਤੋਂ ਬਾਅਦ ਦੂਜੀ ਮੀਟਿੰਗ ਲੁਧਿਆਣਾ ਵਿਚ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਗ੍ਰਹਿ ਵਿਖੇ ਹੋਈ। ਹੁਣ ਤੀਸਰੀ ਮੀਟਿੰਗ ਪਟਿਆਲਾ ਸਥਿਤੀ ਨਵਜੋਤ ਸਿੱਧੂ ਦੇ ਆਪਣੇ ਗ੍ਰਹਿ ਵਿਖੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਾਘਾ ਪੁਰਾਣਾ ’ਚ ਚੱਲ ਰਹੇ ਮੇਲੇ ਦੌਰਾਨ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News