ਪ੍ਰਧਾਨਗੀ ਮਿਲਣ ਤੋਂ ਪਹਿਲਾਂ ਸਿੱਧੂ-ਜਾਖੜ ਵਿਚਾਲੇ ਪਈ ਜੱਫੀ, ਕਈ ਮੰਤਰੀ ਤੇ ਵਿਧਾਇਕ ਹੋਏ ਇਕੱਠੇ
Saturday, Jul 17, 2021 - 06:19 PM (IST)
ਚੰਡੀਗੜ੍ਹ : ਪਿਛਲੇ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹੁਣ ਲੱਗਦੈ ਨਬੇੜੇ ਵੱਲ ਵੱਧ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਭਾਵੇਂ ਅਜੇ ਨਰਾਜ਼ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਮਨਾਉਣ ਲਈ ਹਾਈਕਮਾਨ ਵਲੋਂ ਬਕਾਇਦਾ ਹਰੀਸ਼ ਰਾਵਤ ਦੀ ਡਿਊਟੀ ਵੀ ਲਗਾ ਦਿੱਤੀ ਹੈ ਪਰ ਇਸ ਸਭ ਦੇ ਦਰਮਿਆਨ ਨਵਜੋਤ ਸਿੱਧੂ ਨੇ ਸ਼ਨੀਵਾਰ ਨੂੰ ਸੁਨੀਲ ਜਾਖੜ ਨਾਲ ਨਾ ਸਿਰਫ ਮੁਲਾਕਾਤ ਕੀਤੀ ਸਗੋਂ ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਬਕਾਇਦਾ ਜੱਫ਼ੀਆਂ ਪਾ ਕੇ ਏਕੇ ਦਾ ਸਬੂਤ ਵੀ ਦਿੱਤਾ।
ਇਹ ਵੀ ਪੜ੍ਹੋ : ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦੇ ਸੁਰ ਬਦਲੇ, ਦਿੱਤਾ ਵੱਡਾ ਬਿਆਨ
ਇਸ ਦੌਰਾਨ ਦੋਵਾਂ ਆਗੂਆਂ ਦੇ ਚਿਹਰੇ ’ਤੇ ਆਈ ਮੁਸਕਰਾਹਟ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਸਕਦਾ ਸੀ ਕਿ ਇਹ ਮੀਟਿੰਗ ਨਾ ਸਿਰਫ ਖ਼ੁਸ਼ਗਵਾਰ ਮਾਹੌਲ ਵਿਚ ਹੋਈ ਹੈ ਸਗੋਂ ਪਿਛਲੇ ਸਮੇਂ ਤੋਂ ਚੱਲੇ ਆ ਰਹੇ ਗਿਲੇ-ਸ਼ਿਕਵੇ ਵੀ ਫਿਲਹਾਲ ਦੂਰ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਬਾਹਰ ਅਚਾਨਕ ਵੱਜਣ ਲੱਗਾ ਢੋਲ, ਦੇਖ ਹੈਰਾਨ ਰਹਿ ਗਏ ਸਭ
ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਨਵਜੋਤ ਸਿੱਧੂ ਵਲੋਂ ਖੁਦ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ ਹੋਵੇ। ਇਸ ਦੌਰਾਨ ਵੱਡੀ ਗੱਲ ਇਹ ਰਹੀ ਕਿ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ ਖੁਦ ਕਿਹਾ ਕਿ ਸਾਡੀ ਜੋੜੀ 'ਹਿੱਟ ਤੇ ਫਿੱਟ' ਰਹੇਗੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀ ਅਟਕਲਾਂ ਦਰਮਿਆਨ ਰਵਨੀਤ ਬਿੱਟੂ ਦਾ ਵੱਡਾ ਬਿਆਨ
ਇਥੇ ਹੀ ਬਸ ਨਹੀਂ ਜਾਖੜ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੱਧੂ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲੈਣ ਉਪਰੰਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇੰਝ ਜਾਪ ਰਿਹਾ ਹੈ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਦੇ ਐਲਾਨ ਤੋਂ ਪਹਿਲਾਂ ਸਾਰਿਆਂ ਦੀ ਨਾਰਾਜ਼ਗੀ ਦੂਰ ਕਰਕੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : 4 ਮਹੀਨੇ ਪਹਿਲਾਂ ਰੋਮਾਨੀਆ ’ਚ ਮਰੇ ਪੁੱਤ ਦਾ ਮੂੰਹ ਵੇਖਣ ਨੂੰ ਤਰਸੀ ਮਾਂ, ਲਾਸ਼ ਆਉਣ ਤੋਂ ਕੁੱਝ ਘੰਟੇ ਪਹਿਲਾਂ ਤੋੜ ਗਈ ਦਮ
ਇਸੇ ਦਾ ਨਤੀਜਾ ਹੈ ਕਿ ਅੱਜ ਸਿੱਧੂ ਵਲੋਂ ਸੁਨੀਲ ਜਾਖੜ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੰਘ ਸਿੱਧੂ, ਲਾਲ ਸਿੰਘ, ਰਾਜਾ ਵੜਿੰਗ, ਦਵਿੰਦਰ ਸਿੰਘ ਘੁਬਾਇਆ, ਬਰਿੰਦਰ ਪਾਹੜਾ, ਦਰਸ਼ਨ ਸਿੰਘ ਬਰਾੜ, ਰਾਜਿੰਦਰ ਸਿੰਘ ਕਾਕਾ, ਪ੍ਰੀਤਮ ਕੋਟਭਾਈ ਅਤੇ ਕੁਲਬੀਰ ਜ਼ੀਰਾ ਨਾਲ ਮੁਲਾਕਾਤ ਕੀਤੀ ਗਈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?