ਪਿੰਡ ਮਾਛੀਕੇ ਦੀ ਕਾਂਗਰਸੀ ਪੰਚਾਇਤ ਹੋਈ ‘ਆਪ’ ਦੀ

Tuesday, Jun 27, 2023 - 05:44 PM (IST)

ਨਿਹਾਲ ਸਿੰਘ ਵਾਲਾ (ਬਾਵਾ) : ਹਲਕੇ ਦੇ ਪਿੰਡ ਮਾਛੀਕੇ ਦੀ ਕਾਂਗਰਸ ਪਾਰਟੀ ਦੀ ਪੰਚਾਇਤ ਸਰਪੰਚ ਕਰਮਜੀਤ ਕੌਰ ਦੀ ਅਗਵਾਈ ਵਿਚ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ। ਸਰਪੰਚ ਕਰਮਜੀਤ ਕੌਰ ਨਾਲ ‘ਆਪ’ ਵਿਚ ਸ਼ਾਮਲ ਹੋਣ ਵਾਲੇ ਗੁਰਮੇਲ ਸਿੰਘ, ਹਰਨੇਕ ਸਿੰਘ, ਸੋਮਾ ਸਿੰਘ, ਗਿਆਨ ਕੌਰ, ਰਣਜੀਤ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ, ਕਰਮਜੀਤ ਕੌਰ (ਸਾਰੇ ਪੰਚ), ਸਰਪੰਚ ਜਸਕਰਨ ਸਿੰਘ ਦਸਾ, ਗੁਰਪਿਆਰ ਸਿੰਘ, ਮਲਕੀਤ ਸਿੰਘ ਗਿੱਲ ਸਮੇਤ ਪਿੰਡ ਦੇ ਸੈਂਕੜੇ ਪਤਵੰਤੇ ਸ਼ਾਮਲ ਸਨ, ਜਿਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।

ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਰ ਵਰਕਰ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਨੂੰ ਹਰ ਪੱਖੋ ਖੁਸ਼ਹਾਲ ਕਰਨ ਲਈ ਦਿਨ-ਰਾਤ ਇਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਦੀਆਂ ਸਰਕਾਰਾਂ ਨੇ ਸੂਬੇ ਦੀ ਖੁਸ਼ਹਾਲੀ ਲਈ ਕੁਝ ਨਹੀਂ ਕੀਤਾ। ਹੁਣ ਤੱਕ ਦੀਆਂ ਸਰਕਾਰਾਂ ਦੀਆਂ ਨਾਲਾਇਕੀਆਂ ਕਾਰਨ ਧਰਤੀ ਹੇਠਲਾਂ ਪਾਣੀ ਖਤਰਨਾਕ ਪੱਧਰ ’ਤੇ ਚਲਾ ਗਿਆ, ਕਿਉਂਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਲਈ ਕੋਈ ਕਦਮ ਨਹੀਂ ਚੁੱਕੇ ਗਏ, ਜਦੋਂਕਿ ‘ਆਪ’ ਸਰਕਾਰ ਨੇ ਸਰਕਾਰ ਬਣਨ ਸਾਰ ਨਹਿਰੀ ਪਾਣੀ ਟੇਲਾ ਤੱਕ ਪਹੁੰਚਾਉਣ ਲਈ ਇਨਕਲਾਬੀ ਯਤਨ ਕੀਤੇ।

‘ਆਪ’ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ਬਣਨ ਸਾਰ ਯਤਨ ਕੀਤੇ ਅਤੇ ਸਰਕਾਰ ਬਣਨ ਸਾਰ ਲੋਕਾਂ ਨੂੰ ਮੁਫਤ ਬਿਜਲੀ ਅਤੇ ਨੌਜਵਾਨਾਂ ਨੂੰ ਪਹਿਲੇ ਹੀ ਸਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਵਿਰੋਧੀ ਪਾਰਟੀਆਂ ਦੇ ਝੂਠੇ ਪ੍ਰਚਾਰ ਨੂੰ ਨਕਾਰ ਰਹੇ ਹਨ। ਇਸ ਮੌਕੇ ਸੁਖਦੀਪ ਸਿੰਘ ਸਾਧੂ ਕੂਕਾ ਦਫਤਰ ਇੰਚਾਰਜ ਆਪ, ਸਰਪੰਚ ਦਰਸ਼ਨ ਸਿੰਘ ਬੁੱਟਰ, ਦਵਿੰਦਰ ਸਿੰਘ ਧੂੜਕੋਟ, ਕੁਲਦੀਪ ਸਿੰਘ ਨੰਬਰਦਾਰ, ਸਰਕਲ ਇੰਚਾਰਜ ਜਗਮੋਹਨ ਸਿੰਘ, ਬਚਿੱਤਰ ਸਿੰਘ ਨੰਬਰਦਾਰ, ਮਾਸਟਰ ਗੁਰਬਖਸ ਸਿੰਘ, ਹਾਕਮ ਸਿੰਘ ਸੈਕਟਰੀ, ਬਲਵਿੰਦਰ ਸਿੰਘ ਬੜਿੰਗ, ਜਰਨੈਲ ਸਿੰਘ, ਗੁਰਪਿਆਰ ਸਿੰਘ ਗੁਰਾ, ਡਾ. ਬੱਬੂ ਕਲਿਆਣ, ਟੋਨੀ ਭੋਤਨਾ, ਪੁੰਨੂੰ ਸਿੰਘ, ਤਾਰਾ ਸਿੰਘ ਬੜਿੰਗ, ਮੈਂਗਲ ਸਿੰਘ, ਅਮਰਜੀਤ ਸਿੰਘ ਮਿੰਟੂ, ਪ੍ਰੀਤ ਸਿੰਘ, ਲਖਵੀਰ ਸਿੰਘ ਲੱਖੀ, ਪ੍ਰਿਤਪਾਲ ਸਿੰਘ, ਕੇਵਲ ਸਿੰਘ ਮੈਂਬਰ, ਪਰਵਿੰਦਰ ਸਿੰਘ ਬੜਿੰਗ ਆਦਿ ਹਾਜ਼ਰ ਸਨ।


Gurminder Singh

Content Editor

Related News