ਪੰਜਾਬ ਕਾਂਗਰਸ 'ਚ ਇਕ ਹੋਰ ਵੱਡਾ ਧਮਾਕਾ, ਵਿਧਾਇਕ ਪਰਗਟ ਸਿੰਘ ਨੇ ਕੈਪਟਨ ਸਰਕਾਰ 'ਤੇ ਚੁੱਕੇ ਸਵਾਲ

02/26/2021 5:11:51 PM

ਚੰਡੀਗੜ੍ਹ : ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ 'ਤੇ ਤਲਖੀ ਭਰਿਆ ਬਿਆਨ ਦੇ ਕੇ ਹਲਚਲ ਪੈਦਾ ਕਰ ਦਿੱਤੀ ਹੈ। ਪਰਗਟ ਸਿੰਘ ਨੇ ਆਪਣੀ ਹੀ ਸਰਕਾਰ 'ਤੇ ਸੁਆਲ ਚੁੱਕ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਇਕ ਵਰ੍ਹਾ ਪਹਿਲਾਂ ਵੀ ਪਰਗਟ ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਉਂਗਲ ਚੁੱਕੀ ਸੀ। ਹੁਣ ਪਰਗਟ ਨੇ ਆਖਿਆ ਹੈ ਕਿ 2022 ਵਿਚ ਲੋਕ ਕਾਂਗਰਸ ਪਾਰਟੀ ਨੂੰ ਵੋਟ ਦੇਣ ਤੋਂ ਪਹਿਲਾਂ ਸੋਚਣਗੇ ਕਿਉਂਕਿ ਪੰਜਾਬ ਸਰਕਾਰ ਕਾਰਗੁਜ਼ਾਰੀ ਕੋਈ ਬਹੁਤੀ ਚੰਗੀ ਨਹੀਂ ਰਹੀ ਹੈ ਜਿੰਨੀ ਹੋਣੀ ਚਾਹੀਦੀ ਸੀ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ 'ਲੰਚ' 'ਚੋਂ ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਨੇ ਛੇੜੀ ਨਵੀਂ ਚਰਚਾ

ਵਿਧਾਇਕ ਪਰਗਟ ਸਿੰਘ ਦੇ ਆਪਣੀ ਹੀ ਸਰਕਾਰ 'ਤੇ ਦਿੱਤੇ ਇਸ ਬਿਆਨ ਨੇ ਹੀ ਚਰਚਾ ਨਹੀਂ ਛੇੜੀ ਸਗੋਂ ਵੀਰਵਾਰ ਨੂੰ ਮੁੱਖ ਮੰਤਰੀ ਵਲੋਂ ਲੰਚ ਦੇ ਸੱਦੇ 'ਤੇ ਨਾ ਜਾਣ ਨੇ ਵੀ ਸਵਾਲ ਖੜੇ ਕੀਤੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਵਧਾਇਕ ਪਰਗਟ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਵਜ਼ਾਰਤ ’ਚ ਨਵਜੋਤ ਸਿੱਧੂ ਦੀ ਵਾਪਸੀ ਨੂੰ ਲੈ ਕੇ ਗੱਲਬਾਤ ਅਖੀਰਲੇ ਦੌਰ ’ਚ ਹੈ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਚੰਡੀਗੜ੍ਹ ਵਿਚ ਮੌਜੂਦ ਹਨ ਅਤੇ ਪਰਗਟ ਸਿੰਘ ਤੋਂ ਇਲਾਵਾ ਨਵਜੋਤ ਸਿੱਧੂ ਵਲੋਂ ਵੀ ਇਸ ਲੰਚ ਵਿਚ ਸ਼ਮੂਲੀਅਤ ਨਹੀਂ ਕੀਤੀ ਗਈ ਹੈ ਜਦਕਿ ਸਿੱਧੂ ਨਾਲ ਪਰਗਟ ਦੀ ਨੇੜਤਾ ਜਗ ਜ਼ਾਹਰ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਸਕੂਲਾਂ 'ਤੇ ਕੋਰੋਨਾ ਦਾ ਖ਼ਤਰਾ, 8 ਅਧਿਆਪਕ ਤੇ 3 ਵਿਦਿਆਰਥੀ ਪਾਜ਼ੇਟਿਵ

ਦੇਖਿਆ ਜਾਵੇ ਤਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ‘ਕੈਪਟਨ ਫਾਰ 2022’ ਮੁਹਿੰਮ ਸ਼ੁਰੂ ਕਰਨ ਮਗਰੋਂ ਵੀ ਨਵੀਂ ਹਿਲਜੁਲ ਸ਼ੁਰੂ ਹੋਈ ਹੈ। ਵਿਧਾਇਕ ਪਰਗਟ ਸਿੰਘ ਨੇ ਬੀਤੇ ਦਿਨੀਂ ਦਿੱਤੇ ਇਕ ਇੰਟਰਵਿਊ ਦੌਰਾਨ ਆਖਿਆ ਕਿ ਸਾਲ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਹਾਈ ਕਮਾਨ ਕਰੇਗੀ। ਉਨ੍ਹਾਂ ਕਿਹਾ ਕਿ ਜਾਖੜ ਦੀ ਨਿੱਜੀ ਰਾਇ ਹੋ ਸਕਦੀ ਹੈ ਪ੍ਰੰਤੂ ਚਿਹਰੇ ਦਾ ਫ਼ੈਸਲਾ ਹਾਈ ਕਮਾਨ ਦੇ ਹੱਥ ਹੈ। ਉਨ੍ਹਾਂ ਆਖਿਆ ਕਿ ਲੋਕਾਂ ਦਾ ਲੀਡਰਸ਼ਿਪ ਤੋਂ ਭਰੋਸਾ ਉੱਠਿਆ ਹੈ ਅਤੇ ਮਾਫੀਆ ਰਾਜ ਦੇ ਖਾਤਮੇ ਲਈ ਹਾਲੇ ਹੋਰ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਚਾਰ ਵਰ੍ਹਿਆਂ ਦੀ ਕਾਰਗੁਜ਼ਾਰੀ ਓਨੀ ਵਧੀਆ ਨਹੀਂ ਰਹੀ, ਜਿੰਨੀ ਕੈਪਟਨ ਅਮਰਿੰਦਰ ਸਿੰਘ ਦੀ ਸਮਰੱਥਾ ਹੈ।

ਇਹ ਵੀ ਪੜ੍ਹੋ : ਦੁਬਈ 'ਚ ਜਾਨ ਗਵਾਉਣ ਵਾਲੇ ਜਲੰਧਰ ਦੇ ਬਲਜੀਤ ਦੀ ਮ੍ਰਿਤਕ ਦੇਹ ਵਤਨ ਪਰਤੀ, ਧਾਹਾਂ ਮਾਰ ਰੋਇਆ ਪਰਿਵਾਰ

ਨੋਟ - ਵਿਧਾਇਕ ਪਰਗਟ ਸਿੰਘ ਦੇ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News