ਲੀਰਾਂ ਦੀ ਖਿੱਦੋ ਨਿਕਲੀ ਕਾਂਗਰਸ ਸਰਕਾਰ : ਚੰਦੂਮਾਜਰਾ (ਵੀਡੀਓ)

09/03/2017 6:38:18 PM

ਮੋਹਾਲੀ (ਐੱਚ. ਐੱਸ. ਜੱਸੋਵਾਲ) : ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲੀ ਨੂੰ ਅਜੇ ਸਿਰਫ ਛੇ ਮਹੀਨੇ ਦਾ ਸਮਾਂ ਹੋਇਆ ਹੈ, ਵਿਰੋਧੀਆਂ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਕਾਂਗਰਸ 'ਤੇ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਸਨ।  


Related News