ਕੈਪਟਨ ਖਿਲਾਫ ਬੋਲ ਕੇ ਬੁਰੇ ਫਸੇ ਬਾਜਵਾ, ਕਾਰਵਾਈ ਦੀ ਉੱਠੀ ਮੰਗ

1/14/2020 6:59:49 PM

ਚੰਡੀਗੜ੍ਹ — ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਅਨੁਸ਼ਾਸਨਹੀਣਤਾ ਦੇ ਚੱਲਦੇ ਕਾਰਵਾਈ ਕਰਨ ਲਈ ਪੰਜਾਬ ਕੈਬਨਿਟ ਦੀ ਗੈਰ ਰਸਮੀ ਮੀਟਿੰਗ ਹੋਈ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਾਰੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਅਨੁਸ਼ਾਸਨਹੀਣਤਾ ਦੇ ਚੱਲਦੇ ਕਾਰਵਾਈ ਕਰਨ 'ਤੇ ਵਿਚਾਰ-ਚਰਚਾ ਕੀਤੀ ਗਈ। ਮੰਤਰੀਆਂ ਦਾ ਆਖਣਾ ਹੈ ਕਿ ਬਾਜਵਾ ਵਲੋਂ ਦਿੱਤੇ ਜਾ ਰਹੇ ਬਿਆਨਾਂ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੀ ਹੈ ਅਤੇ ਇਨ੍ਹਾਂ ਬਿਆਨਾਂ ਨਾਲ ਕਾਂਗਰਸ ਨੂੰ ਨੁਕਸਾਨ ਅਤੇ ਵਿਰੋਧੀਆਂ ਨੂੰ ਫਾਇਦਾ ਹੋ ਰਿਹਾ ਹੈ, ਲਿਹਾਜ਼ਾ ਬਾਜਵਾ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਅਕਸਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਿਆਨ ਦਿੱਤੇ ਜਾ ਰਹੇ ਹਨ। ਹਾਲ ਹੀ ਵਿਚ ਜਗ ਬਾਣੀ ਨੂੰ ਦਿੱਤੇ ਇੰਟਰਵਿਊ ਵਿਚ ਵੀ ਉਨ੍ਹਾਂ ਕੈਪਟਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਨੂੰ ਲਾਂਭੇ ਕਰਨ ਦੀ ਗੱਲ ਆਖੀ ਸੀ। ਇਸ ਤੋਂ ਪਹਿਲਾਂ ਬਾਜਵਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਆਖਦੇ ਹਨ ਕਿ ਤਿੰਨ ਸਾਲ ਦੇ ਵਕਫੇ ਦੌਰਾਨ ਵੀ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ।


Gurminder Singh

Edited By Gurminder Singh