ਝੂਠੇ ਪਰਚੇ ਦਰਜ ਕਰ ਕੇ ਕਾਂਗਰਸ ਅਕਾਲੀ ਦਲ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ : ਪਰਮਿੰਦਰ ਢੀਂਡਸਾ
Tuesday, Dec 12, 2017 - 09:54 AM (IST)

ਸੰਗਰੂਰ (ਬੇਦੀ)-ਪੰਜਾਬ 'ਚ ਮਿਊਂਸੀਪਲ ਚੋਣਾਂ ਦੀਆਂ ਨਾਮਜ਼ਦਗੀਆਂ ਸਮੇਂ ਕਾਂਗਰਸ ਪਾਰਟੀ ਵਲੋਂ ਧੱਕੇਸ਼ਾਹੀ ਕਰ ਕੇ ਅਕਾਲੀ ਵਰਕਰਾਂ 'ਤੇ ਦਰਜ ਕਰਵਾਏ ਝੂਠੇ ਪਰਚਿਆਂ ਦੇ ਵਿਰੋਧ ਵਿਚ ਅਕਾਲੀ ਦਲ ਵਲੋਂ ਦਿੱਤੇ ਧਰਨਿਆਂ ਦੀ ਸਫ਼ਲਤਾ ਤੋਂ ਬੌਖਲਾਹਟ ਵਿਚ ਆ ਕੇ ਅਕਾਲੀ ਲੀਡਰਾਂ ਅਤੇ ਸੀਨੀਅਰ ਵਰਕਰਾਂ 'ਤੇ ਦੁਬਾਰਾ ਪਰਚੇ ਦਰਜ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਦਬਾਈ ਨਹੀਂ ਜਾ ਸਕਦੀ। ਉਕਤ ਵਿਚਾਰ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਨੇੜਲੇ ਪਿੰਡ ਤੋਲਾਵਾਲ ਵਿਖੇ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਉਪਰੰਤ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਝੂਠੇ ਪਰਚੇ ਦਰਜ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਇਨਸਾਫ਼ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ।
ਇਸ ਮੌਕੇ ਚੇਅਰਮੈਨ ਰਵਿੰਦਰ ਬਾਂਸਲ, ਸਰਪੰਚ ਨਿਰਮਲ ਸਿੰਘ, ਲੀਲਾ ਸਿੰਘ, ਸਾਬਕਾ ਸਰਪੰਚ ਜਗਰੂਪ ਸਿੰਘ, ਸਵਰਨ ਸਿੰਘ, ਜਗਰਾਜ ਸਿੰਘ, ਅਜਾਇਬ ਸਿੰਘ ਸਿੱਧੂ, ਬਲਜਿੰਦਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ।