ਕਾਂਗਰਸ ਪਾਰਟੀ ਦੇ CM ਚਿਹਰੇ ਦੇ ਐਲਾਨ ਤੋਂ ਪਹਿਲਾਂ ਸੁੱਚਾ ਸਿੰਘ ਛੋਟੇਪੁਰ ਦਾ ਵੱਡਾ ਬਿਆਨ

02/06/2022 2:50:25 PM

ਗੁਰਦਾਸਪੁਰ (ਗੁਰਪ੍ਰੀਤ) - ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੀ ਫੇਰੀ ’ਤੇ ਆਏ ਹੋਏ ਹਨ। ਰਾਹੁਲ ਗਾਂਧੀ ਦੇ ਪੰਜਾਬ ਆਉਣ ’ਤੇ ਲੁਧਿਆਣਾ ’ਚ ਵਰਚੁਅਲ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ। ਕਾਂਗਰਸ ਦੀ ਇਸ ਵਰਚੁਅਲ ਰੈਲੀ ’ਚ 1000 ਨੇਤਾ ਮੌਜੂਦ ਰਹਿਣਗੇ। ਇਸ ਰੈਲੀ ’ਚ ਰਾਹੁਲ ਗਾਂਧੀ ਵੱਲੋਂ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਸਬੰਧ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਵਿਧਾਨ ਸਭਾ ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵਲੋਂ ਟਿਪਣੀ ਕੀਤੀ ਗਈ ਹੈ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋਣ ਨਾਲ ਪੰਜਾਬ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਉਨ੍ਹਾਂ ਨੇ ਕਿਹਾ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਤਮ ਅਤੇ ਜੇ ਚਰਨਜੀਤ ਚੰਨੀ ਦਾ ਐਲਾਨ ਕੀਤਾ ਗਿਆ ਤਾਂ ਨਵਜੋਤ ਸਿੱਧੂ ਖ਼ਤਮ। ਇਸ ਦੇ ਨਾਲ ਹੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ’ਚ ਲੋਕਾਂ ਕੋਲੋਂ ਵੋਟ ਮੰਗਣ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਜਾ ਕੇ ਮੁਆਫ਼ੀ ਮੰਗੇ। ਵਿਰੋਧੀਆਂ ’ਤੇ ਤੰਜ ਕੱਸਦੇ ਹੋਏ ਛੋਟੇਪੁਰ ਨੇ ਕਿਹਾ ਕਿ ਚਾਹੇ ਰਾਹੁਲ ਗਾਂਧੀ ਹੋਵੇ ਜਾਂ ਫਿਰ ਅਰਵਿੰਦ ਕੇਜਰੀਵਾਲ ਇਨ੍ਹਾਂ ਦੋਵਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)


rajwinder kaur

Content Editor

Related News